ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ’ਚ ਸੰਗਤ ਲਈ ਖਾਲਸਾਈ ਝੰਡਿਆਂ ਦਾ ਕਰੇਗੀ ਪ੍ਰਬੰਧ

04/12/2024 4:16:56 PM

ਅੰਮ੍ਰਿਤਸਰ(ਦੀਪਕ)-ਪੰਜ ਸਿੰਘ ਸਾਹਿਬਾਨ ਵੱਲੋਂ ਖਾਲਸਾ ਸਾਜਨਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪ੍ਰੈਲ ਨੂੰ ਸਿੱਖ ਕੌਮ ਨੂੰ ਖਾਲਸਾਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਾਈ ਝੰਡੇ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ। 

ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਅੰਦਰ ਖਾਲਸਾਈ ਝੰਡਿਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਰ ਗੁਰਦੁਆਰਾ ਸਾਹਿਬਾਨ ਤੋਂ ਸੰਗਤਾਂ ਲੋੜ ਅਨੁਸਾਰ ਖਾਲਸਈ ਝੰਡੇ ਪ੍ਰਾਪਤ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ-  ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News