ਸ਼੍ਰੋਮਣੀ ਕਮੇਟੀ ਹਰਿਆਣਾ ਅੰਦਰ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ : ਐਡਵੋਕੇਟ ਧਾਮੀ

Sunday, Sep 24, 2023 - 11:16 AM (IST)

ਸ਼੍ਰੋਮਣੀ ਕਮੇਟੀ ਹਰਿਆਣਾ ਅੰਦਰ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ : ਐਡਵੋਕੇਟ ਧਾਮੀ

ਅੰਮ੍ਰਿਤਸਰ/ਕੁਰੂਕਸ਼ੇਤਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਇਕ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸੂਬੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਜ਼ੋਰਦਾਰ ਤਰੀਕੇ ਨਾਲ ਜਾਰੀ ਰੱਖੀ ਜਾਵੇਗੀ ਅਤੇ ਇੱਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਿੱਖ ਮਿਸ਼ਨ ਹਰਿਆਣਾ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੀ ਗੁਰਦੁਆਰਾ ਕਮੇਟੀ ’ਤੇ ਵੀ ਤਿੱਖੇ ਸਵਾਲ ਉਠਾਏ। ਇਹ ਸਮਾਗਮ ਡੇਰਾ ਕਾਰ ਸੇਵਾ ਬਾਬਾ ਚਰਨ ਸਿੰਘ ਕੁਰੂਕਸ਼ੇਤਰ ਵਿਖੇ ਹੋਇਆ, ਜਿਸ ਵਿਚ ਸੂਬੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।

ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਹਰਿਆਣਾ ਸੂਬੇ ਅੰਦਰ ਵਸਦੀਆਂ ਸਿੱਖ ਸੰਗਤਾਂ ਨੂੰ ਗੁਰਮਤਿ ਨਾਲ ਜੋੜੀ ਰੱਖਣ ਲਈ ਪ੍ਰਚਾਰਕ ਜਥੇ ਲਗਾਤਾਰ ਕਾਰਜਸ਼ੀਲ ਹਨ। ਭਾਵੇਂ ਸਰਕਾਰ ਦੀਆਂ ਚਾਲਾਂ ਨਾਲ ਬਣੀ ਵੱਖਰੀ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਮਲਕੀਅਤ ਵਾਲੇ ਸਿੱਖ ਮਿਸ਼ਨ ਦੇ ਕਾਰਜਾਂ ਨੂੰ ਬਾਹਰ ਕਰ ਦਿੱਤਾ ਗਿਆ ਪਰ ਸਿੱਖ ਸੰਸਥਾ ਵੱਲੋਂ ਆਪਣੇ ਪੱਧਰ ’ਤੇ ਮੁੜ ਪ੍ਰਬੰਧ ਕਰਕੇ ਸਿੱਖੀ ਪ੍ਰਚਾਰ ਨੂੰ ਵਿਧੀਵਤ ਅੱਗੇ ਵਧਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਕ ਜ਼ਿੰਮੇਵਾਰ ਸੰਸਥਾ ਹੁੰਦਿਆਂ ਤਤਕਾਰ ਦੀ ਥਾਂ ਸਿਧਾਂਤਕ ਲੜਾਈ ਲੜੀ ਹੈ।

ਇਹ ਵੀ ਪੜ੍ਹੋ-  ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ

ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਹਰਿਆਣਾ ਅੰਦਰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਿੱਖੀ ਪ੍ਰਚਾਰ ਲਈ ਸਮਾਗਮਾਂ ਦਾ ਆਯੋਜਨ ਕਰਦੀ ਰਹੇਗੀ ਅਤੇ ਲੋੜ ਅਨੁਸਾਰ ਪ੍ਰਚਾਰਕ ਜਥੇ ਹਰ ਖੇਤਰ ਅੰਦਰ ਭੇਜੇ ਜਾਂਦੇ ਰਹਿਣਗੇ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਨੇ ਵੀ ਸੰਬੋਧਨ ਕੀਤਾ ਅਤੇ ਰਾਗੀ-ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਿਆ।

ਇਹ ਵੀ ਪੜ੍ਹੋ- ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਹਰਭਜਨ ਸਿੰਘ ਮਸਾਣਾਂ, ਸਰਵਨ ਸਿੰਘ ਕੁਲਾਰ, ਤੇਜਿੰਦਰਪਾਲ ਸਿੰਘ ਢਿੱਲੋਂ, ਬੀਬੀ ਮਨਜੀਤ ਕੌਰ, ਸ਼ਰਨਜੀਤ ਸਿੰਘ ਸੋਥਾ, ਜਰਨੈਲ ਸਿੰਘ ਜ਼ਿਲਾ ਪ੍ਰਧਾਨ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News