ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿ ਜਾਵੇਗਾ ਜਥਾ, ਸ਼ਰਧਾਲੂਆਂ ਨੂੰ ਵੀਜ਼ੇ ਲੱਗੇ ਪਾਸਪੋਰਟ ਵੰਡੇ
Saturday, Nov 25, 2023 - 10:34 AM (IST)
ਅੰਮ੍ਰਿਤਸਰ (ਦੀਪਕ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨਾਂ ਅੱਜ ਯਾਨੀ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਆਟੋਮੋਬਾਇਲ ਇੰਜੀਨੀਅਰ ਨੇ ਕੀਤਾ ਕਮਾਲ, ਪਰਾਲੀ ਤੋਂ ਹੀ ਤਿਆਰ ਕਰ ਦਿੱਤੀ ਬੇਮਿਸਾਲ ਚੀਜ਼
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 788 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਹੋਣਗੇ।
ਇਹ ਵੀ ਪੜ੍ਹੋ- ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ
ਉਨ੍ਹਾਂ ਦੱਸਿਆ ਕਿ ਜਥਾ ਭਲਕੇ 25 ਨਵੰਬਰ ਨੂੰ ਸਵੇਰੇ 8:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਜਿਹੜੇ ਸ਼ਰਧਾਲੂ ਕੱਲ੍ਹ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਅੱਜ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਪਲਵਿੰਦਰ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8