ਸੜਕਾਂ ''ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰ ਦਾ ਨਗਰ ਕੌਂਸਲ ਨੇ ਸਾਮਾਨ ਕੀਤਾ ਜ਼ਬਤ

Saturday, Jul 20, 2024 - 05:12 PM (IST)

ਸੜਕਾਂ ''ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰ ਦਾ ਨਗਰ ਕੌਂਸਲ ਨੇ ਸਾਮਾਨ ਕੀਤਾ ਜ਼ਬਤ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਵਿਖੇ ਸੜਕਾਂ 'ਤੇ ਵਧ ਰਹੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਆਮ ਲੋਕਾਂ ਨੂੰ ਕਈ-ਕਈ ਦੇਰ ਸੜਕਾਂ 'ਤੇ ਜਾਮ ਲੱਗਣ ਕਾਰਨ ਖੱਜਲ ਖੁਆਰ ਹੋਣਾ ਪੈਂਦਾ ਹੈ ਜਿਸ ਦੇ ਚਲਦਿਆਂ ਅੱਜ ਸ਼ਹਿਰ ਦੇ ਤਾਰਾਗੜ੍ਹੀ ਗੇਟ ਨੇੜੇ ਮੇਨ ਬਜ਼ਾਰ ਵਿੱਚ ਲੋਕਾਂ ਦੀ ਸ਼ਿਕਾਇਤ ’ਤੇ ਨਗਰ ਕੌਂਸਲ ਵੱਲੋਂ ਨਾਜਾਇਜ਼ ਕਬਜ਼ੇ ਕਰਨ ਵਾਲੇ  ਦੁਕਾਨਦਾਰਾਂ ਦਾ ਸੜਕ ਵਿੱਚ ਲਾਏ ਸਾਮਾਨ ਨੂੰ ਜ਼ਬਤ ਕਰਕੇ ਸੜਕ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ ਗਿਆ। 

ਇਹ ਵੀ ਪੜ੍ਹੋ-  ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਦੁਖ ਭੰਜਣੀ ਬੇਰੀ ਸਾਹਿਬ ਨੇੜੇ ਬਣਾਏਗੀ ਪੱਕੇ ਸ਼ੈੱਡ

ਜਾਣਕਾਰੀ ਅਨੁਸਾਰ ਤਾਰਾਗੜ੍ਹੀ ਗੇਟ ਮੇਨ ਬਜ਼ਾਰ 'ਚ ਇੱਕ ਦੁਕਾਨਦਾਰ ਨੇ ਆਪਣੀ ਦੁਕਾਨ ਦੇ ਬਾਹਰ ਵੱਡੀ ਮਾਤਰਾ ਵਿੱਚ ਸ਼ਟਰਿੰਗ ਦਾ ਸਾਮਾਨ ਜਿਵੇਂ ਪੌੜੀਆਂ ਆਦਿ ਰੱਖ ਦਿੱਤਾ ਸੀ, ਜਿਸ ਕਾਰਨ ਲੋਕਾਂ ਨੂੰ ਬਾਜ਼ਾਰ ਵਿੱਚੋਂ ਲੰਘਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਲੋਕਾਂ ਦੀ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਾਰਜਸਾਧਕ ਅਫ਼ਸਰ ਅਰੁਣ ਕੁਮਾਰ ਦੀਆਂ ਹਦਾਇਤਾਂ ’ਤੇ ਨਗਰ ਕੌਂਸਲ ਦੀਆਂ ਟੀਮਾਂ ਨਾਲ ਪੁੱਜੇ ਅਤੇ ਦੁਕਾਨਦਾਰ ਵੱਲੋਂ ਮਾਰਕੀਟ ਵਿੱਚ ਦੁਕਾਨ ਦੇ ਬਾਹਰ ਰੱਖੇ ਸਾਮਾਨ ਨੂੰ ਜ਼ਬਤ ਕਰ ਲਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਉਕਤ ਦੁਕਾਨ ਦੇ ਸਾਹਮਣੇ ਦੁਬਾਰਾ ਸਾਮਾਨ ਰੱਖਿਆ ਗਿਆ ਤਾਂ ਨਗਰ ਕੌਂਸਲ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੈਨੇਟਰੀ ਇੰਸਪੈਕਟਰ ਹਰਪਾਲ ਸਿੰਘ, ਸਮੇਤ ਵੱਡੀ ਗਿਣਤੀ  ਨਗਰ ਕੌਂਸਲ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News