ਸਿੱਖੀ ਦੀ ਨਿਆਰੀ ਹੋਂਦ ’ਤੇ ਹਮਲੇ ਕਰਨ ਵਾਲੀਆਂ ਤਾਕਤਾਂ ਤੋਂ ਸਿੱਖ ਕੌਮ ਸੁਚੇਤ ਹੋਵੇ : ਜਥੇਦਾਰ ਗਿਆਨੀ ਰਘਬੀਰ ਸਿੰਘ

10/22/2023 11:26:24 AM

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਉਨ੍ਹਾਂ ਸ਼ਕਤੀਆਂ ਤੋਂ ਸੁਚੇਤ ਰਹੇ ਜੋ ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਸਿੱਖ ਸਿਧਾਂਤਾਂ, ਸਿੱਖੀ ਸਰੂਪ ਅਤੇ ਸਿੱਖ ਰਹਿਤ ਮਰਿਆਦਾ ਪ੍ਰਤੀ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰ ਸਿੱਖ ਨੂੰ ਇਸ ਗੱਲ ਵਿਚ ਰੱਤੀ ਭਰ ਵੀ ਖ਼ਦਸ਼ਾ ਨਹੀਂ ਹੈ ਕਿ ਕੇਸ ਸਿੱਖੀ ਦੀ ਮੋਹਰ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਜੀ ਨੂੰ ਕੇਸਾਂ ਦੀ ਸੰਭਾਲ ਕਰਨ ਦਾ ਉਪਦੇਸ਼ ਦੇ ਕੇ ਹੀ ਸਿੱਖੀ ਵਿਚ ਪ੍ਰਵੇਸ਼ ਕਰਨ ਲਈ ਸਾਬਤ-ਸੂਰਤ ਰੱਖਣੀ ਲਾਜ਼ਮੀ ਕਰਾਰ ਦਿੱਤੀ ਸੀ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੇਸਾਂ ਨੂੰ ਸਿੱਖੀ ਦੀ ਮੋਹਰ ਕਰਾਰ ਦਿੱਤਾ ਅਤੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ।

ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਨੋਟਿਸ ’ਚ ਆਇਆ ਹੈ ਕਿ ਕੁਝ ਡੇਰੇਦਾਰ ਜਾਂ ਸਿੱਖ ਵਿਰੋਧੀ ਵਿਚਾਰਧਾਰਾ ਚਲਾ ਰਹੇ ਲੋਕ ਸਿੱਖ ਧਰਮ ਪ੍ਰਤੀ ਗੁੰਮਰਾਹਕੁੰਨ ਪ੍ਰਚਾਰ ਕਰਕੇ ਭਰਮ-ਭੁਲੇਖੇ ਖੜ੍ਹੇ ਕਰਨ ਦੇ ਯਤਨ ਕਰ ਰਹੇ ਹਨ। ਕੋਈ ਵੀ ਵਿਅਕਤੀ ਜਾਂ ਸੰਸਥਾ ਸਿੱਖ ਧਰਮ ਸਬੰਧੀ ਗ਼ਲਤ ਬਿਆਨੀ ਕਰਕੇ ਸਿੱਖ ਕੌਮ ਦੀ ਨਿਰਾਲੀ ਪਛਾਣ ’ਤੇ ਹਮਲਾ ਕਰਨ ਦੇ ਯਤਨ ਕਰੇਗੀ ਤਾਂ ਸਿੱਖ ਕੌਮ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰਾਂ ਨੂੰ ਵੀ ਸੁਚੇਤ ਕਰਦਿਆਂ ਆਖਿਆ ਕਿ ਸਿੱਖ ਧਰਮ ਵਿਰੁੱਧ ਗੁੰਮਰਾਹਕੁੰਨ ਅਤੇ ਭੜਕਾਹਟ ਪੈਦਾ ਕਰਨ ਵਾਲਾ ਪ੍ਰਚਾਰ ਕਰਨ ਵਾਲੀਆਂ ਅਤੇ ਸਿੱਖੀ ਦੀ ਨਿਰਾਲੀ ਤੇ ਨਿਆਰੀ ਹੋਂਦ ’ਤੇ ਹਮਲੇ ਕਰਨ ਵਾਲੀਆਂ ਤਾਕਤਾਂ ਨੂੰ ਤੁਰੰਤ ਨੱਥ ਪਾਈ ਜਾਵੇ।

ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਇਕ ਸਾਲ 'ਚ ਤੁਰ ਗਿਆ ਦੂਜਾ ਨੌਜਵਾਨ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan