ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ : ਐਡਵੋਕੇਟ ਧਾਮੀ

Friday, Dec 08, 2023 - 11:03 AM (IST)

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ ਨੁਮਾਇੰਦਿਆਂ ਨਾਲ ਇਕ ਭਰਵੀਂ ਇਕੱਤਰਤਾ ਕੀਤੀ। ਇਕੱਤਰਤਾ ਦੌਰਾਨ ਫੈੱਡਰੇਸ਼ਨ ਆਗੂਆਂ ਨੇ ਬੰਦੀ ਸਿੰਘਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਮੌਕੇ ਭਰਵੀਂ ਸ਼ਮੂਲੀਅਤ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਫੈੱਡਰੇਸ਼ਨ ਆਗੂਆਂ ਨੇ ਆਖਿਆ ਕਿ ਰਾਜੋਆਣਾ ਸਮੇਤ ਬੰਦੀ ਸਿੰਘਾਂ ਦਾ ਮਾਮਲਾ ਸਾਂਝਾ ਕੌਮੀ ਮੁੱਦਾ ਹੈ, ਜਿਸ ਵਿਚ ਫੈਡਰੇਸ਼ਨ ਮੋਹਰੀ ਭੂਮਿਕਾ ਅਦਾ ਕਰੇਗੀ।

 ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਮੁਆਫ਼ੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ 20 ਦਸੰਬਰ ਨੂੰ ਦਿੱਲੀ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਆਯੋਜਤ ਕੀਤਾ ਜਾ ਰਿਹਾ ਹੈ, ਜਿਸਦੇ ਸਬੰਧ ਵਿਚ ਫੈੱਡਰੇਸ਼ਨ ਦੇ ਸਾਰੇ ਪ੍ਰਤੀਨਿਧ ਆਗੂਆਂ ਨੇ ਵੱਡੀ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫੈੱਡਰੇਸ਼ਨ ਆਗੂਆਂ ਦੀ ਇਕੱਤਰਤਾ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਕੱਲ੍ਹ ਲਏ ਗਏ ਫੈਸਲੇ ’ਤੇ ਫੁੱਲ ਚੜ੍ਹਾਉਂਦਿਆਂ ਆਪਣੀ ਭੁੱਖ ਹੜਤਾਲ ਸਮਾਪਤ ਕਰਨ।

 ਇਹ ਵੀ ਪੜ੍ਹੋ-  ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ

ਉਨ੍ਹਾਂ ਕਿਹਾ ਕਿ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ ਅਤੇ ਇਸ ਤਹਿਤ ਪੰਥਕ ਜਥੇਬੰਦੀਆਂ ਦੇ ਨਾਲ-ਨਾਲ ਅਕਾਲੀ ਦਲ ਦੀਆਂ ਸਮੂਹ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਫੈੱਡਰੇਸ਼ਨ ਆਗੂਆਂ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਕਰਨੈਲ ਸਿੰਘ ਪੀਰਮੁਹੰਮਦ ਆਦਿ ਮੌਜੂਦ ਸਨ।

 ਇਹ ਵੀ ਪੜ੍ਹੋ- ਫਿਰੋਜ਼ਪੁਰ: ਸੁਨਿਆਰੇ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ, ਪੁੱਤ ਨੇ ਮਾਰੀ ਨਹਿਰ 'ਚ ਛਾਲ, ਭਾਲ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News