ਆਵਾਰਾ ਕੁੱਤਿਆਂ ਦੀ ਦਹਿਸ਼ਤ, ਗਾਂ ਦੇ ਵੱਛੇ ਨੂੰ ਨੋਚ-ਨੋਚ ਕੇ ਖਾਧਾ

01/18/2024 5:52:00 PM

ਬਟਾਲਾ (ਸਾਹਿਲ) : ਕਾਦੀਆ ਸ਼ਹਿਰ ਦੀ ਗਲੀਆਂ-ਮੁਹੱਲਿਆਂ ਤੇ ਚੌਕਾਂ ’ਚ ਘੁੰਮ ਰਹੇ ਅਵਾਰਾ ਕੁੱਤੇ ਆਏ ਦਿਨ ਬਜ਼ੁਰਗਾਂ, ਬੱਚਿਆਂ ਅਤੇ ਬੇਸਹਾਰਾ ਜਾਨਵਰਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ, ਜਿਸਦੀ ਤਾਜ਼ਾ ਉਦਾਹਰਨ ਬੁੱਧਵਾਰ ਸਵੇਰੇ ਉਸ ਵੇਲੇ ਦੇਖਣ ਨੂੰ ਮਿਲੀ, ਜਦੋਂ ਕਾਦੀਆਂ ਤੋਂ ਰਾਮਪੁਰ ਰੋਡ ਸਥਿਤ ਇਕ ਕਾਲੋਨੀ ਦੇ ਬਾਹਰ ਗਾਂ ਦੇ ਵੱਛੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾ ਲਿਆ।

ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)

ਇਸ ਸਬੰਧੀ ਇੰਟਰਨੈਸ਼ਨਲ ਹਿਊਮਨ ਰਾਈਟ ਡਿਫੈਂਡਰ ਪੰਜਾਬ ਦੇ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਦੇ ਝੂੰਡ ਨੇ ਵੱਛੇ ਨੂੰ ਨੋਚ-ਨੋਚ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਨਾਲ ਉਸ ਗਾਂ ਦੇ ਵੱਛੇ ਦੀ ਮੌਤ ਹੋ ਗਈ ਅਤੇ ਉਸ ਗਾਂ ਦੇ ਵੱਛੇ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਕੇ ਖਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕਾਦੀਆਂ ਸ਼ਹਿਰ ’ਚ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪ੍ਰਸ਼ਾਸਨ ਦਾ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ।

ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ

ਇਸ ਲਈ ਅਸੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਤੋਂ ਪੂਰਜੋਰ ਮੰਗ ਕੀਤੀ ਕਿ ਕਾਦੀਆਂ ਸ਼ਹਿਰ ਦੇ ਆਸ ਪਾਸ ਇਲਾਕਿਆਂ ਦੇ ਵਿੱਚ ਘੁੰਮਦੇ ਅਵਾਰਾ ਕੁੱਤਿਆਂ ਦੇ ਉੱਤੇ ਨਕੇਲ ਕੱਸੀ ਜਾਵੇ ਤਾਂ ਜੋ ਆਉਣ ਵਾਲੇ ਸਮਿਆਂ ’ਚ ਅਜਿਹੇ ਆਵਾਰਾ ਪਸ਼ੂ ਜਾਂ ਵੱਛੇ ਇਨ੍ਹਾਂ ਆਵਾਰਾ ਕੁੱਤਿਆਂ ਦਾ ਸ਼ਿਕਾਰ ਨਾ ਹੋ ਸਕਣ।

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan