ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
Friday, Jun 26, 2026 - 01:21 PM (IST)
ਦੌਰਾਂਗਲਾ(ਨੰਦਾ)- ਲਗਾਤਾਰ ਵੱਧ ਰਹੇ ਤਾਪਮਾਨ ਅਤੇ ਗਰਮੀ ਦੇ ਪ੍ਰਭਾਵ ਕਾਰਨ ਸਬਜ਼ੀਆਂ ਦੇ ਭਾਅ ਵਿੱਚ ਤੇਜ਼ੀ ਆ ਗਈ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ। ਸਬਜ਼ੀਆਂ ਦੀਆਂ ਕੀਮਤਾਂ ਦਿਨੋਂ-ਦਿਨ ਵਧਣ ਕਾਰਨ ਘਰੇਲੂ ਰਸੋਈ ਦਾ ਬਜਟ ਵਿਗੜਦਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਹਿੰਗਾਈ ਦੀ ਦੋਹਰੀ ਮਾਰ ਸਹਿਣੀ ਪੈ ਰਹੀ ਹੈ। ਗੁਰਦਾਸਪੁਰ ਸਬਜ਼ੀ ਮੰਡੀ ਵਿਚ ਖੀਰਾ 30 ਤੋਂ 40 ਰੁਪਏ ਪ੍ਰਤੀ ਕਿਲੋ, ਪਿਆਜ਼ 30 ਤੋਂ 33 ਰੁਪਏ ਪ੍ਰਤੀ ਕਿਲੋ ਅਤੇ ਭਿੰਡੀ 40 ਤੋਂ 50 ਰੁਪਏ ਪ੍ਰਤੀ ਕਿਲੋ ਦੇ ਭਾਅ ਵਿਕ ਰਹੀ ਹੈ। ਇਸੇ ਤਰ੍ਹਾਂ ਘੀਆ ਕੱਦੂ ਅਤੇ ਰਾਮਾਤੋਰੀ ਵਰਗੀਆਂ ਆਮ ਵਰਤੋਂ ਵਾਲੀਆਂ ਸਬਜ਼ੀਆਂ ਵੀ 40 ਤੋਂ 50 ਰੁਪਏ ਪ੍ਰਤੀ ਕਿਲੋ ਦੇ ਭਾਅ ’ਤੇ ਮੰਡੀ ਵਿਚ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਸਬਜ਼ੀ ਵਿਕ੍ਰੇਤਾਵਾਂ ਦਾ ਕਹਿਣਾ ਹੈ ਕਿ ਮੰਡੀ ਵਿਚ ਹੀ ਸਬਜ਼ੀਆਂ ਮਹਿੰਗੇ ਭਾਅ ’ਤੇ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਲਈ ਗਾਹਕਾਂ ਨੂੰ ਵਾਜਬ ਕੀਮਤ ’ਤੇ ਸਬਜ਼ੀਆਂ ਵੇਚਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਅਨੁਸਾਰ ਮਹਿੰਗਾਈ ਕਾਰਨ ਵਿਕਰੀ ਵਿਚ ਵੀ ਕਮੀ ਆਈ ਹੈ ਅਤੇ ਰੋਜ਼ਾਨਾ ਦਾ ਖਰਚਾ ਕੱਢਣਾ ਔਖਾ ਹੋ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਦੂਜੇ ਪਾਸੇ ਗਾਹਕਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਨੇ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ। ਆਮ ਵਰਗ ਲਈ ਹਰ ਰੋਜ਼ ਲੋੜੀਂਦੀਆਂ ਸਬਜ਼ੀਆਂ ਖਰੀਦਣੀਆਂ ਵੀ ਮੁਸ਼ਕਲ ਹੋ ਰਹੀਆਂ ਹਨ। ਘਰੇਲੂ ਔਰਤਾਂ ਦਾ ਕਹਿਣਾ ਹੈ ਕਿ ਹਰ ਰੋਜ਼ ਸਬਜ਼ੀ ਖਰੀਦਣ ਲਈ ਪਹਿਲਾਂ ਨਾਲੋਂ ਕਾਫੀ ਵੱਧ ਪੈਸੇ ਖਰਚ ਕਰਨੇ ਪੈ ਰਹੇ ਹਨ, ਜਿਸ ਨਾਲ ਘਰੇਲੂ ਬਜਟ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਲੋਕਾਂ ਨੇ ਸਰਕਾਰ ਤੋਂ ਕੀਮਤਾਂ ’ਤੇ ਕਾਬੂ ਪਾਉਣ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
