ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਗਈ ਟੈਂਕੀ ਪਿਛਲੇ ਲੰਮੇ ਸਮੇਂ ਤੋਂ “ਸਫੈਦ ਹਾਥੀ” ਬਣੀ

Tuesday, Mar 31, 2026 - 02:34 PM (IST)

ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਗਈ ਟੈਂਕੀ ਪਿਛਲੇ ਲੰਮੇ ਸਮੇਂ ਤੋਂ “ਸਫੈਦ ਹਾਥੀ” ਬਣੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਦੀਨਾਨਗਰ ਬੱਸ ਅੱਡੇ ਦੇ ਪਿੱਛੇ ਬਣਾਈ ਗਈ ਪਾਣੀ ਦੀ ਟੈਂਕੀ ਅੱਜ ਵੀ ਸਫੈਦ ਹਾਥੀ ਵਾਂਗ ਖੜੀ ਹੈ ਅਤੇ ਆਪਣੀ ਖਸਤਾਹਾਲ ਹਾਲਤ ਵਿੱਚ ਸੁਧਾਰ ਨੂੰ ਤਰਸ ਰਹੀ ਹੈ। ਇਹ ਟੈਂਕੀ ਅੱਜ ਵੀ ਆਪਣੇ ਨਾਲ ਜੁੜੀ ਤਕਰੀਬਨ 30 ਸਾਲ ਪਹਿਲਾਂ ਹੋਈ ਜਨਤਾ ਦੇ ਪੈਸੇ ਦੀ ਬਰਬਾਦੀ ਦੀ ਕਹਾਣੀ ਬਿਆਨ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੀ ਸਰਕਾਰ ਦੇ ਸਮੇਂ ਕਰੀਬ ਤਿੰਨ ਦਹਾਕੇ ਪਹਿਲਾਂ ਨਗਰ ਕੌਂਸਲ ਦੀਨਾਨਗਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਹ ਪਾਣੀ ਦੀ ਟੈਂਕੀ ਬਣਾਈ ਗਈ ਸੀ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਆਪਣੇ ਨਿਰਮਾਣ ਤੋਂ ਲੈ ਕੇ ਅੱਜ ਤੱਕ ਇਹ ਟੈਂਕੀ ਸ਼ਹਿਰ ਵਾਸੀਆਂ ਨੂੰ ਇਕ ਘੁੱਟ ਪਾਣੀ ਵੀ ਮੁਹੱਈਆ ਨਹੀਂ ਕਰਵਾ ਸਕੀ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜੇ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

ਜਾਣਕਾਰੀ ਮੁਤਾਬਕ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬਣਾਈ ਗਈ ਇਸ ਟੈਂਕੀ ਦੀ ਸਮਰੱਥਾ ਕਰੀਬ ਇਕ ਲੱਖ ਗੈਲਨ ਸੀ। ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਨਗਰ ਕੌਂਸਲ ਨੂੰ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਤੋਂ ਕਰੀਬ 76 ਲੱਖ ਰੁਪਏ ਦਾ ਕਰਜ਼ਾ ਵੀ ਲੈਣਾ ਪਿਆ। ਪਰ ਜਿਵੇਂ ਹੀ ਟੈਂਕੀ ਤਿਆਰ ਹੋਈ ਅਤੇ ਟਰਾਇਲ ਵਜੋਂ ਇਸ ਵਿੱਚ ਪਾਣੀ ਭਰਿਆ ਗਿਆ, ਤਾਂ ਇਹ ਥਾਂ-ਥਾਂ ਤੋਂ ਲੀਕ ਹੋਣ ਲੱਗ ਪਈ। ਕਈ ਕੋਸ਼ਿਸ਼ਾਂ ਦੇ ਬਾਵਜੂਦ ਇੰਜੀਨੀਅਰ ਇਸ ਲੀਕੇਜ ਨੂੰ ਰੋਕਣ ਵਿੱਚ ਅਸਫਲ ਰਹੇ। ਇਸ ਤੋਂ ਇਲਾਵਾ ਟੈਂਕੀ ਲਈ ਪਾਣੀ ਦੀ ਸਪਲਾਈ ਦੇਣ ਵਾਸਤੇ ਕੀਤਾ ਗਿਆ ਡੂੰਘਾ ਬੋਰ ਵੀ ਕਾਮਯਾਬ ਨਹੀਂ ਹੋ ਸਕਿਆ, ਜਿਸ ਕਾਰਨ ਪੂਰਾ ਪ੍ਰੋਜੈਕਟ ਫੇਲ੍ਹ ਹੋ ਕੇ ਰਹਿ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

ਸੂਤਰਾ ਅਨੁਸਾਰ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਟੈਂਕੀ ਦੇ ਨਿਰਮਾਣ ਵਿੱਚ ਤਕਨੀਕੀ ਖਾਮੀਆਂ ਹੋਣ ਦੇ ਬਾਵਜੂਦ ਨਗਰ ਕੌਂਸਲ ਵੱਲੋਂ ਇਸ ਨਾਲ ਜੁੜੇ ਸਾਰੇ ਬਿੱਲ ਪਾਸ ਕਰ ਦਿੱਤੇ ਗਏ। ਇਸ ਤੋਂ ਵੀ ਵੱਧ ਗੰਭੀਰ ਗੱਲ ਇਹ ਹੈ ਕਿ ਟੈਂਕੀ ਦੇ ਨਿਰਮਾਣ ਤੋਂ ਲੈ ਕੇ ਅੱਜ ਤੱਕ ਕਿਸੇ ਵੀ ਸਰਕਾਰ ਵੱਲੋਂ ਇਸ ਨਾਕਾਮ ਪ੍ਰੋਜੈਕਟ ਦੀ ਨਾ ਤਾਂ ਕੋਈ ਜਾਂਚ ਕਰਵਾਈ ਗਈ ਅਤੇ ਨਾ ਹੀ ਕਿਸੇ ਦੀ ਜਵਾਬਦੇਹੀ ਤੈਅ ਕੀਤੀ ਗਈ। ਇਸ ਕਾਰਨ ਸਰਕਾਰੀ ਪੈਸੇ ਦੀ ਵੱਡੀ ਬਰਬਾਦੀ ਹੋਣ ਦੇ ਬਾਵਜੂਦ ਮਾਮਲਾ ਅਜੇ ਤੱਕ ਅਣਸੁਲਝਿਆ ਪਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News