ਸ਼ਰਮਨਾਕ : ਅਧਿਆਪਕ ਵਲੋਂ ਨਾਬਾਲਗ ਕੁੜੀਆਂ ਨਾਲ ਛੇੜਛਾੜ

Thursday, Jan 04, 2024 - 03:35 PM (IST)

ਸ਼ਰਮਨਾਕ : ਅਧਿਆਪਕ ਵਲੋਂ ਨਾਬਾਲਗ ਕੁੜੀਆਂ ਨਾਲ ਛੇੜਛਾੜ

ਮਜੀਠਾ (ਪ੍ਰਿਥੀਪਾਲ)- ਸਥਾਨਕ ਇਕ ਸਕੂਲ ਦੇ ਇੱਕ ਅਧਿਆਪਕ ਵਲੋਂ ਸਕੂਲ ਦੀਆਂ ਨਾਬਾਲਗ ਕੁੜੀਆਂ ਨਾਲ ਕਥਿਤ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣਾਂ ਦੇ ਮਾਪਿਆਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੀਆਂ ਬੱਚੀਆਂ ਨਾਲ ਅਧਿਆਪਕ ਰਾਕੇਸ਼ ਕੁਮਾਰ ਨੇ ਕਥਿਤ ਛੇੜਛਾੜ ਕੀਤੀ ਹੈ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਮਾਪਿਆਂ ਨੇ ਸਕੂਲ ਵਿਚ ਇਸ ਦਾ ਵਿਰੋਧ ਕੀਤਾ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ’ਤੇ ਥਾਣਾ ਮਜੀਠਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰਾ ਮਾਮਲਾ ਆਪਣੇ ਹੱਥਾਂ ਵਿਚ ਲੈ ਲਿਆ। ਐੱਸ. ਐੱਚ. ਓ. ਇੰਸਪੈਕਟਰ ਅਮੋਲਕ ਸਿੰਘ ਕਾਹਲੋਂ ਨੇ ਦੱਸਿਆ ਕਿ ਬੱਚੀਆਂ ਦੇ ਮਾਪਿਆਂ ਦੇ ਬਿਆਨ ਲਏ ਜਾ ਰਹੇ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News