ਨਾਬਾਲਿਗ ਕੁੜੀ ਨਾਲ ਜਬਰ-ਜ਼ਨਾਹ ਕਰਨ ਵਾਲਾ ਮਸਜਿਦ ਦਾ ਅਧਿਆਪਕ ਗ੍ਰਿਫ਼ਤਾਰ

Friday, May 10, 2024 - 11:32 AM (IST)

ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਦੇ ਲਰਕਾਨਾ ਕਸਬੇ ਦੀ ਪੁਲਸ ਨੇ ਵੀਰਵਾਰ ਨੂੰ 9 ਸਾਲਾ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਇਕ ਮਸਜਿਦ ਦੇ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਨਾਬਾਲਿਗ ਦੇ ਪਿਤਾ ਬਘਾਨ ਚੰਦੀਓ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਹੋਰ ਬੱਚਿਆਂ ਨਾਲ ਉਨ੍ਹਾਂ ਦੀ ਰਿਹਾਇਸ਼ ਨੇੜੇ ਲਰਕਾਨਾ ਸ਼ਹਿਰ ਦੀ ਖਾਲਿਦ ਬਿਨ ਵਲੀਦ ਮਸਜਿਦ ’ਚ ਜਾਂਦੀ ਸੀ। ਐੱਫ. ਆਈ. ਆਰ. ਦੇ ਅਨੁਸਾਰ, ਮਸਜਿਦ ਦੇ ਅਧਿਆਪਕ ਉਸਮਾਨ ਅਲੀ ਨੂੰ ਬਾਗਾਨ ਦੇ ਇਕ ਪਰਿਵਾਰਕ ਮੈਂਬਰ ਨੇ ਰੰਗੇ ਹੱਥੀਂ ਫੜਿਆ ਸੀ।

ਇਹ ਵੀ ਪੜ੍ਹੋ- 'ਆਪ' ਦੇ ਬਲਾਕ ਇੰਚਾਰਜ 'ਤੇ ਤਿੰਨ ਅਣਪਛਾਤਿਆਂ ਨੇ ਕੀਤਾ ਜਾਨਲੇਵਾ ਹਮਲਾ, ਘਟਨਾ cctv 'ਚ ਕੈਦ

ਪੀੜਤ ਦੇ ਪਿਤਾ ਨੇ ਦੱਸਿਆ ਕਿ ਮੌਲਵੀ, ਜੋ ਕਿ ਚੰਦੀਓ ਕਬੀਲੇ ਦੇ ਵੀ ਸੀ, ਨੇ ਉਸ ਨੂੰ ਨਾਬਾਲਿਗ ਨਾਲ ਜਿਣਸੀ ਸੋਸ਼ਣ ਕਰਦੇ ਹੋਏ, ਉਦੋਂ ਫੜ ਲਿਆ ਜਦੋਂ ਉਸਦਾ ਭਰਾ ਅਤੇ ਚਚੇਰਾ ਭਰਾ ਦੁਪਹਿਰ ਦੀ ਨਮਾਜ਼ ਅਦਾ ਕਰਨ ਲਈ ਮਸਜਿਦ ਪਹੁੰਚੇ। ਬਾਗਾਨ ਨੇ ਕਿਹਾ ਕਿ ਦੋਸ਼ੀ ਫਿਰ ਇਕ) ਭੱਜਣ ਵਿਚ ਕਾਮਯਾਬ ਹੋ ਗਿਆ।

ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਪੀੜਤ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ, ਜੋ ਕਿ ਇਕ ਪ੍ਰਾਇਮਰੀ ਸਕੂਲ ਦੀ ਤੀਜੀ ਜਮਾਤ ’ਚ ਪੜ੍ਹਦੀ ਹੈ, ਘਟਨਾ ਤੋਂ ਬਾਅਦ ਭਾਵਨਾਤਮਕ ਤੌਰ ’ਤੇ ਸਦਮੇ ਵਿਚ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਆਪਣੇ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਲਹ ਕਰਨ ਦਾ ਸੁਝਾਅ ਦਿੱਤਾ। ਪੀੜਤਾ ਦੇ ਪਿਤਾ ਨੇ ਰੌਂਦੇ ਹੋਏ ਕਿਹਾ ਕਿ ਅਸੀਂ ਦਬਾਅ ’ਚ ਹਾਂ ਪਰ ਉਸ ਦੀ ਧੀ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਦੋਸ਼ੀਆਂ ਨੂੰ ਨਹੀਂ ਛੱਡਾਂਗੇ।

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ’ਤੇ ਲੋਕਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਅਧਿਕਾਰੀਆਂ ਤੋਂ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਜਿਸ ’ਤੇ ਪੁਲਸ ਨੇ ਛਾਪਾ ਮਾਰ ਕੇ ਦੇਰ ਸ਼ਾਮ ਦੋਸ਼ੀ ਮਡਾਸਾ ਅਧਿਆਪਕ ਮਸਤਾਨ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News