ਬੇਖੌਫ਼ ਲੁਟੇਰਿਆਂ ਦੀ ਦਹਿਸ਼ਤ, ਹਥਿਆਰਾਂ ਦੇ ਜ਼ੋਰ 'ਤੇ ਕੀਤੀ ਵਾਰਦਾਤ (ਦੇਖੋ ਵੀਡੀਓ)
Monday, Nov 21, 2022 - 12:50 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ 'ਚ 100 ਫੁੱਟ ਰੋਡ 'ਤੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ ਜੋ ਕਿ ਸੀਸੀਟੀਵੀ 'ਚ ਕੈਦ ਹੋ ਗਈ ਹੈ। ਬੀਤੀ ਦੇਰ ਰਾਤ ਪੰਜ ਹਥਿਆਰਬੰਦ ਲੁਟੇਰਿਆਂ ਵੱਲੋਂ ਦੋ ਵਿਅਕਤੀਆਂ ਨੂੰ ਲੁੱਟਖੋਹ ਕੀਤੀ ਗਈ। ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸਾਰੀ ਵਾਰਦਾਤ ਸੀਸੀਟੀਵੀ ’ਚ ਕੈਦ ਹੋ ਗਈ। ਪੁਸਲ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।