ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਰਸਤੇ ਵਿਰਾਸਤੀ ਮਾਰਗ ’ਤੇ ਅਵਾਰਾ ਕੁੱਤਿਆਂ ਦੀ ਦਹਿਸ਼ਤ, ਸ਼ਰਧਾਲੂ ਪ੍ਰੇਸ਼ਾਨ
Friday, Jul 05, 2024 - 02:10 PM (IST)
ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਵਿਰਾਸਤੀ ਮਾਰਗ ’ਤੇ ਅਵਾਰਾ ਕੁੱਤਿਆਂ ਦੇ ਝੁੰਡ ਸਵੇਰੇ ਸ਼ਾਮ ਆਉਣ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਢਣ ਲਈ ਕੋਈ ਕਸਰ ਨਹੀਂ ਛੱਡਦੇ, ਜਿਸ ਨਾਲ ਗੁਰੂ ਘਰ ਵਿਖੇ ਰੋਜ਼ਾਨਾ ਮੱਥਾ ਟੇਕਣ ਜਾਣ ਵਾਲਿਆਂ ਤੋਂ ਇਲਾਵਾ ਦੂਸਰੇ ਸ਼ਹਿਰਾਂ ਤੋਂ ਦਰਸ਼ਨ ਕਰਨ ਆਏ ਸ਼ਰਧਾਲੂ ਵੀ ਡਾਢੇ ਪ੍ਰੇਸ਼ਾਨ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਸਰ੍ਹਾਂ ਸਾਰਾਗੜੀ ਦੇ ਇੰਚਾਰਜ ਰਣਜੀਤ ਸਿੰਘ ਭੋਮਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਨ੍ਹਾਂ ਅਵਾਰਾ ਕੁੱਤਿਆਂ ਨੇ ਬਹੁਤ ਸਾਰੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਦਿੱਲੀ ਤੋਂ ਇਕ ਸ਼ਰਧਾਲੂ ਪਰਿਵਾਰ ਸਰ੍ਹਾਂ ਵਿਚ ਠਹਿਰਿਆ ਸੀ ਜੋ ਕਿ ਸਵੇਰੇ ਅੰਮ੍ਰਿਤ ਵੇਲੇ ਗੁਰੂ ਘਰ ਦੇ ਦਰਸ਼ਨ ਲਈ ਗਿਆ ਤਾਂ ਉਸ ਨੂੰ ਅਵਾਰਾ ਕੁੱਤਿਆਂ ਨੇ ਰਸਤੇ ਵਿਚ ਹੀ ਆਪਣਾ ਸ਼ਿਕਾਰ ਬਣਾ ਲਿਆ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਜਿਸ ਦੀ ਮੱਲਮ ਪੱਟੀ ਅਤੇ ਇਲਾਜ ਸਰ੍ਹਾਂ ਦੇ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਅਤੇ ਉਹ ਸ਼ਰਧਾਲੂ ਦੋ ਦਿਨ ਦੀ ਬਜਾਏ ਇੱਥੇ ਪੰਜ ਦਿਨ ਰੁਕਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਵੀ ਦਿੱਤੀ ਗਈ ਹੈ ਪਰ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਕਿਉਂ ਢਿੱਲ ਵਰਤ ਰਿਹਾ ਹੈ, ਇਸ ਬਾਰੇ ਉਹ ਕੁਝ ਨਹੀਂ ਦੱਸ ਸਕਦੇ ਹਨ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8