ਤਰਨਤਾਰਨ 'ਚ ਲੁਟੇਰਿਆਂ ਦੀ ਦਹਿਸ਼ਤ, ਇਕ ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
Saturday, Jun 17, 2023 - 06:27 PM (IST)

ਤਰਨਤਾਰਨ (ਵਿਜੇ)- ਤਰਨਤਾਰਨ ਮਾਸਟਰ ਕਲੋਨੀ ਦੇ ਲੋਕਾਂ 'ਚ ਇਸ ਸਮੇਂ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮਾਸਟਰ ਕਲੋਨੀ ਦੇ ਕੋਲ ਕੋਲਾ ਦੇਵੀ ਮੰਦਰ ਵਾਲੀ ਕਲੋਨੀ 'ਚ ਲੁਟੇਰਿਆਂ ਵੱਲੋਂ ਲੋਕਾਂ ਦੇ ਘਰਾਂ 'ਤੇ ਹਮਲੇ ਕੀਤੇ ਜਾ ਰਹੇ ਹਨ। ਬੀਤੀ ਰਾਤ ਲੁਟੇਰਿਆਂ ਨੇ ਇੱਕ ਪਰਿਵਾਰ ਨੂੰ ਬੰਦੀ ਬਣਾ ਕੇ ਘਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਥਿਆਰਾਂ ਨਾਲ ਲੈਸ ਘਰ 'ਚ ਦਾਖ਼ਲ ਹੋਏ ਲੁਟੇਰਿਆਂ ਨੇ ਪਰਿਵਾਰ ਨੂੰ ਬੰਦੀ ਬਣਾ ਕੇ ਕਿਹਾ ਕਿ ਜੇਕਰ ਤੁਸੀਂ ਰੋਲਾ ਪਾਇਆ ਤਾਂ ਤੁਹਾਨੂੰ ਜਾਨੋਂ ਮਾਰ ਦਵਾਂਗੇ।
ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ ਦੀ ਬਦਲੇਗੀ ਨੁਹਾਰ, ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਜਾਰੀ
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਨੂੰ ਸ਼ਿਕਾਇਤ ਤੇ ਸੀਸੀਟੀਵੀ ਫੋਟੋਆਂ ਦਿੱਤੀਆਂ ਗਈਆਂ । ਪੁਲਸ ਇਸ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।