ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਹੁਣ ਸਾਹਮਣੇ ਆਈ ਇਹ ਗੱਲ
Friday, Dec 16, 2022 - 11:13 AM (IST)
ਗੁਰਦਾਸਪੁਰ (ਵਿਨੋਦ)- ਜਿਸ ਖ਼ਤਰਨਾਕ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਦੇ ਬਾਰੇ ਵਿਚ ਬੀਤੇ ਦਿਨੀਂ ਕੁਝ ਭਾਰਤੀ ਖੁਫ਼ੀਆ ਏਜੰਸੀਆਂ ਨੇ ਕਿਹਾ ਸੀ ਕਿ ਉਹ ਪਾਕਿਸਤਾਨ ਵਿਚ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਦੇ ਕਾਰਨ ਦਮ ਤੋੜ ਗਿਆ ਹੈ, ਉਸ ਸਬੰਧੀ ਹੁਣ ਖੁਦ ਖੁਫ਼ੀਆ ਏਜੰਸੀਆਂ ਅਤੇ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਵੀਕਾਰ ਕੀਤਾ ਹੈ ਕਿ ਉਸ ਦੀ ਮੌਤ ਸਬੰਧੀ ਅਜੇ ਤੱਕ ਸਾਨੂੰ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਕੁਝ ਇਨਪੁਟ ਤੋਂ ਪਤਾ ਲੱਗਦਾ ਹੈ ਕਿ ਉਹ ਕਿਡਨੀ ਦੀ ਬੀਮਾਰੀ ਤੋਂ ਪੀੜਤ ਹੈ ਅਤੇ ਲਾਹੌਰ ਦੇ ਇਕ ਹਸਪਤਾਲ ਵਿਚ ਇਲਾਜ ਕਰਵਾ ਰਿਹਾ ਹੈ।
ਇਹ ਵੀ ਪੜ੍ਹੋ- ਜਲੰਧਰ ਵਿਖੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ
ਦੂਜੇ ਪਾਸੇ ਹੁਣ ਸਾਡੀਆਂ ਭਾਰਤੀ ਖੁਫ਼ੀਆ ਏਜੰਸੀਆਂ ਨੇ ਇਹ ਵੀ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ ਇਸ ਸਮੇਂ ਵੀ ਪਾਕਿਸਤਾਨ ਦੀ ਖੁਫ਼ੀਆ ਏਜੰਸੀਆਂ ਦੀ ਸ਼ਰਨ ’ਚ ਹੈ ਅਤੇ ਆਈ. ਐੱਸ. ਆਈ. ਨੇ ਉਸ ਨੂੰ ਪੂਰੀ ਸੁਰੱਖਿਆ ਦੇ ਰੱਖੀ ਹੈ। ਦੱਸਿਆ ਦਾ ਰਿਹਾ ਹੈ ਕਿ ਬੀਤੇ ਦਿਨੀਂ ਤਰਨਤਾਰਨ ਦੇ ਇਕ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਲਾਂਚਰ ਨਾਲ ਕੀਤਾ ਗਿਆ ਹਮਲਾ ਵੀ ਰਿੰਦਾ ਦੀ ਸਾਜਿਸ਼ ਦਾ ਇਕ ਹਿੱਸਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।