ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਹਜ਼ਾਰਾਂ ਦੀ ਚੋਰੀ
Thursday, May 16, 2024 - 01:31 PM (IST)
ਲੋਪੋਕੇ(ਸਤਨਾਮ)- ਪੁਲਸ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਹੇਤਮਪੁਰਾ ਦੇ ਗੁਰਦੁਆਰਾ ਬਾਬਾ ਨਿਹੰਗ ਸਿੰਘ ਜੀ ਨੂੰ ਬੀਤੀ ਰਾਤ ਚੋਰਾਂ ਵੱਲੋਂ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਅਮਰਜੀਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ ਤੇ ਕੁੰਨਣ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨੂੰ ਚੋਰ ਗੁਰਦੁਆਰੇ ਦੇ ਗਰਿੱਲ ਨੂੰ ਤੋੜ ਕੇ ਅੰਦਰ ਦਾਖਲ ਹੋਏ ਤੇ ਗੋਲਕ ਨੂੰ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ, ਜੋਤ ਦਾ ਘਿਓ, ਇਕ ਪੱਖਾ ਆਦਿ ਸਾਮਾਨ ਚੋਰੀ ਕਰ ਕੇ ਲੈ ਗਏ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
ਸੇਵਾਦਾਰਾਂ ਨੂੰ ਸਵੇਰੇ ਅੰਮ੍ਰਿਤ ਵੇਲੇ ਉਕਤ ਘਟਨਾ ਦਾ ਪਤਾ ਲੱਗਾ। ਚੋਰੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ। ਥਾਣਾ ਲੋਪੋਕੇ ਦੀ ਪੁਲਸ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਕੈਮਰਿਆਂ ਦੀ ਫੁਟੇਜ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਘਰ 'ਚ ਵੜ ਕੀਤਾ ਹਮਲਾ, ਬਜ਼ੁਰਗ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8