ਮੀਰੀ-ਪੀਰੀ ਦਾ ਸਿਧਾਂਤ ਪੰਥ ਵਿਰੋਧੀ ਤਾਕਤਾਂ ਨੂੰ ਹਮੇਸ਼ਾ ਰੜਕਦਾ ਰਿਹੈ : ਐਡਵੋਕੇਟ ਧਾਮੀ
Saturday, Aug 31, 2024 - 11:52 AM (IST)
ਅੰਮ੍ਰਿਤਸਰ (ਦੀਪਕ/ਸਰਬਜੀਤ)-ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖ਼ਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ ਰਹੀਆਂ ਹਨ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ’ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਪ੍ਰਗਟਾਏ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਵੱਲੋਂ ਦੁਨੀਆ ਦੇ ਧਰਮ ਇਤਿਹਾਸ ਅੰਦਰ ਇਕ ਨਿਰਾਲੀ ਵਿਚਾਰਧਾਰਾ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਦੋ ਅਹਿਮ ਸ਼ਤਾਬਦੀਆਂ ਮਨਾ ਰਹੀ ਹੈ ਤਾਂ ਕੌਮੀ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬਾਨ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਜੋ ਸੰਸਥਾਗਤ ਉਪਰਾਲੇ ਕੀਤੇ ਉਸ ਦੀ ਸੇਧ ਵਿਚ ਅੱਗੇ ਵਧਿਆ ਜਾਵੇ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਧਾਰਮਿਕ ਅਤੇ ਪੰਥਕ ਸੁਮੇਲ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮੀਰੀ-ਪੀਰੀ ਦਾ ਸਿੱਖ ਸਿਧਾਂਤ ਵਿਰੋਧੀਆਂ ਨੂੰ ਰੜਕ ਰਿਹਾ ਹੈ। ਇਨ੍ਹਾਂ ਦਾ ਸਾਰਾ ਜ਼ੋਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਕ-ਦੂਜੇ ਤੋਂ ਦੂਰ ਕਰਨ ’ਤੇ ਲੱਗਾ ਹੋਇਆ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜਿੱਥੇ ਅਸੀਂ ਪੰਥਕ ਪਹਿਰੇਦਾਰੀ ਕਰਨੀ ਹੈ, ਉੱਥੇ ਅੱਜ ਸਮਾਜ ਨੂੰ ਵੰਡਣ ਵਾਲੀਆਂ ਸ਼ਕਤੀਆਂ ਦਾ ਮੁਕਾਬਲਾ ਵੀ ਕਰਨਾ ਹੈ।
ਇਹ ਵੀ ਪੜ੍ਹੋ- ਮਾਂ ਹੀ ਬਣੀ ਨਾਬਾਲਿਗ ਧੀ ਦੀ ਦੁਸ਼ਮਣ, ਪ੍ਰੇਮੀ ਨਾਲ ਮਿਲ ਕੇ ਦਿੱਤਾ ਘਿਨੌਣੀ ਘਟਨਾ ਨੂੰ ਅੰਜਾਮ
ਸੈਮੀਨਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਪ੍ਰਸਿੱਧ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰਸੀਪਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਅਹਿਮ ਅਤੇ ਖੋਜ ਭਰਪੂਰ ਵਿਚਾਰ ਪ੍ਰਗਟ ਕੀਤੇ। ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਬੁਲਾਰਿਆਂ ਨੂੰ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8