ਘਰ ’ਚੋਂ ਚੋਰ 10 ਲੱਖ ਰੁਪਏ ਨਕਦੀ ਤੇ 25 ਤੋਲੇ ਸੋਨੇ ਦੇ ਗਹਿਣੇ ਲੈ ਹੋਏ ਫ਼ਰਾਰ, ਦੋ ਮਹੀਨੇ ਬਾਅਦ ਕੀਤਾ ਮਾਮਲਾ ਦਰਜ

04/02/2023 12:48:57 PM

ਤਰਨਤਾਰਨ (ਰਮਨ ਚਾਵਲਾ)- ਸਥਾਨਕ ਸ਼ਹਿਰ ਦੇ ਇਕ ਘਰ ਵਿਚ ਅਣਪਛਾਤੇ ਚੋਰਾਂ ਵਲੋਂ 10 ਲੱਖ ਰੁਪਏ ਨਕਦ ਅਤੇ 25 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ ਸਨ, ਜਿਸ ਸਬੰਧੀ ਪਰਿਵਾਰ ਵਲੋਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ 2 ਮਹੀਨੇ ਪਹਿਲਾਂ ਦਿੱਤੀ ਗਈ ਸ਼ਿਕਾਇਤ ਉੱਪਰ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ ਜ਼ਿਲ੍ਹੇ ਦੇ ਐੱਸ.ਐੱਸ.ਪੀ ਸਾਹਮਣੇ ਪੇਸ਼ ਹੋਣ ਉਪਰੰਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਪਹਿਲਾਂ ਇਸ ਹੋਈ ਘਟਨਾ ਤੋਂ ਬਾਅਦ ਡੀ.ਐੱਸ.ਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਮੁਖੀ ਹਰਪ੍ਰੀਤ ਸਿੰਘ ਵਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਸੀ ਪਰ ਇਸ ਵਾਰਦਾਤ ਸਬੰਧੀ ਮਾਮਲਾ ਦਰਜ ਨਾ ਕੀਤੇ ਜਾਣਾ ਕਈ ਵੱਡੇ ਸਵਾਲ ਪੈਦਾ ਕਰ ਰਿਹਾ ਹੈ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ: ਭਿਆਨਕ ਹਾਦਸੇ 'ਚ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ

ਜਾਣਕਾਰੀ ਦਿੰਦੇ ਹੋਏ ਸੁਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨਿਵਾਸੀ ਸਰਦਾਰ ਇਨਕਲੇਵ ਤਰਨਤਾਰਨ ਨੇ ਦੱਸਿਆ ਕਿ ਉਨ੍ਹਾਂ ਦਾ ਕਰਿਆਨਾ ਕਾਰੋਬਾਰ ਹੈ ਅਤੇ ਉਹ ਕਰਿਆਨਾ ਯੂਨੀਅਨ ਤਰਨਤਾਰਨ ਦੇ ਜਨਰਲ ਸਕੱਤਰ ਵੀ ਹਨ। ਸੁਖਬੀਰ ਸਿੰਘ ਨੇ ਦੱਸਿਆ ਕਿ ਮਿਤੀ 2 ਫਰਵਰੀ ਦੀ ਰਾਤ ਨੂੰ ਉਸ ਦੇ ਪਿਤਾ ਦਰਸ਼ਨ ਸਿੰਘ ਜਦੋਂ ਆਪਣੇ ਪੁਰਾਣੇ ਮਕਾਨ ਅੱਡਾ ਬਾਜ਼ਾਰ ਵਿਖੇ ਸੁੱਤੇ ਹੋਏ ਸਨ ਜਦੋਂ ਉਹ ਸਵੇਰੇ ਉੱਠੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਘਰ ਅੰਦਰੋਂ ਅਣਪਛਾਤੇ ਵਿਅਕਤੀ 10 ਲੱਖ ਰੁਪਏ ਦੀ ਨਕਦੀ ਅਤੇ 25 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ ਹਨ। ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਹੋਈ ਚੋਰੀ ਦੇ ਨਾਲ ਉਨ੍ਹਾਂ ਦੇ ਆਸ-ਪਾਸ ਵਿਚ ਵੱਡੀ ਗਿਣਤੀ ਵਿਚ ਚੋਰੀਆਂ ਹੋਈਆਂ ਸਨ, ਜਿਸ ਤੋਂ ਬਾਅਦ ਦੁਕਾਨਦਾਰ, ਡੀ.ਐੱਸ.ਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਮੁਖੀ ਹਰਪ੍ਰੀਤ ਸਿੰਘ ਨੂੰ ਵੀ ਮਿਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਘਰ ਪੁੱਜ ਕੇ ਮੌਕਾ ਵੀ ਵੇਖਿਆ ਗਿਆ ਪਰ ਕੋਈ ਵੀ ਕਾਨੂੰਨੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ।

ਸੁਖਬੀਰ ਸਿੰਘ ਨੇ ਦੱਸਿਆ ਕਿ ਪੂਰੇ ਦੋ ਮਹੀਨੇ ਬੀਤ ਜਾਣ ਤੋਂ ਬਾਅਦ ਜਦੋਂ ਉਹ ਜ਼ਿਲੇ ਦੇ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਅੱਗੇ ਪੇਸ਼ ਹੋ ਇਨਸਾਫ ਦੀ ਗੁਹਾਰ ਲਗਾਉਣ ਉਪਰੰਤ ਉਨ੍ਹਾਂ ਵਲੋਂ ਜਾਰੀ ਕੀਤੇ ਗਏ ਹੁੱਕਮਾਂ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਮੁਲਜ਼ਮ ਦੀ ਭਾਲ ਕਰਨੀ ਬਾਕੀ ਹੈ।

ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਹੋਈ ਚੋਰੀ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News