ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਸ਼ਟਰ ਤੋੜ 70 ਹਜ਼ਾਰ ਰੁਪਏ ਲੈ ਕੇ ਹੋਏ ਫ਼ਰਾਰ
Tuesday, Apr 04, 2023 - 06:06 PM (IST)

ਬਟਾਲਾ (ਸਾਹਿਲ)- ਬੀਤੀ ਰਾਤ ਚੋਰਾਂ ਵਲੋਂ ਕਰਿਅਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ 70 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਦੁਕਾਨਦਾਰ ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਕਾਦੀਆਂ ਨੇ ਦੱਸਿਆ ਕਿ ਉਹ ਪਿੰਡ ਕਾਹਲਵਾਂ ਦੇ ਮੋੜ ’ਤੇ ਕਰਿਆਨੇ ਦੀ ਦੁਕਾਨ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਚੋਰਾਂ ਨੇ ਇਸ ਦੀ ਦੁਕਾਨ ਦਾ ਸ਼ਟਰ ਤੋੜਿਆ ਅਤੇ ਅੰਦਰ ਦਾਖ਼ਲ ਹੋ ਕੇ ਗੱਲੇ ਵਿਚ ਪਏ 70 ਹਜ਼ਾਰ ਰੁਪਏ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ
ਦੁਕਾਨਦਾਰ ਦੱਸਿਆ ਕਿ ਇਸ ਬਾਰੇ ਉਸ ਨੂੰ ਅੱਜ ਸਵੇਰੇ ਪਤਾ ਚੱਲਿਆ, ਜਦੋਂ ਉਹ ਦੁਕਾਨ ’ਤੇ ਆਇਆ ਤਾਂ ਦੇਖਿਆ ਕਿ ਗੱਲੇ ਵਿਚ ਪਈ ਉਕਤ ਨਕਦੀ ਚੋਰ ਵੱਲੋਂ ਚੋਰੀ ਲਈ ਗਈ ਹੈ। ਗੁਰਪ੍ਰੀਤ ਸਿੰਘ ਮੁਤਾਬਕ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰਨ ’ਤੇ ਪਤਾ ਚੱਲਿਆ ਕਿ ਤਿੰਨ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜੋ ਕੈਮਰਿਆਂ ਵਿਚ ਕੈਦ ਹੋ ਗਏ ਹਨ।
ਇਹ ਵੀ ਪੜ੍ਹੋ- ਧੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਿਓ ਨੇ ਕੀਤਾ ਵੱਡਾ ਕਾਂਡ, ਹੁਣ ਖ਼ੁਦ ਹੋਇਆ ਫ਼ਰਾਰ
ਇਥੇ ਇਹ ਦੱਸਣਯੋਗ ਹੈ ਕਿ ਕਾਦੀਆਂ ਵਿਚ ਦਿਨੋਂ ਦਿਨ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ। ਉਕਤ ਦੁਕਾਨਦਾਰ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਥਾਣਾ ਕਾਦੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।