ਚੋਰ 8 ਤੋਲੇ ਸੋਨਾ ਤੇ 60 ਹਜ਼ਾਰ ਦੀ ਨਕਦੀ ਲੈ ਕੇ ਰਫੂਚੱਕਰ

Sunday, Aug 18, 2024 - 02:21 PM (IST)

ਚੋਰ 8 ਤੋਲੇ ਸੋਨਾ ਤੇ 60 ਹਜ਼ਾਰ ਦੀ ਨਕਦੀ ਲੈ ਕੇ ਰਫੂਚੱਕਰ

ਗੁਰੂ ਕਾ ਬਾਗ (ਭੱਟੀ)- ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਤੇੜਾ ਖੁਰਦ ਵਿਖੇ ਚੋਰ ਇਕ ਵੱਡੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਘਰ ’ਚ ਰੱਖੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਰਫੂਚੱਕਰ ਹੋ ਗਏ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਪੁੱਤਰ ਅਜੈਬ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਕੁਲਵਿੰਦਰ ਸਿੰਘ ਜੋ ਕਿ 19 ਯੂਨਿਟ ਪੰਜਾਬ ਰੈਜੀਮੈਂਟ ਵਿਚ ਨੌਕਰੀ ਕਰਦਾ ਸੀ ਤੇ ਘਰ ਛੁੱਟੀ ਆਇਆ ਹੋਇਆ ਸੀ।

ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

9 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ ਸੀ, ਜਿਸ ਦਾ ਭੋਗ ਸੀ ਅਤੇ ਪੂਰਾ ਪਰਿਵਾਰ ਘਰ ਦੇ ਦਰਵਾਜ਼ੇ ਬੰਦ ਕਰਕੇ ਭੋਗ ਪਾਉਣ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ। ਜਦੋਂ ਉਨ੍ਹਾਂ ਆ ਕੇ ਵੇਖਿਆ ਤਾਂ ਚੋਰਾਂ ਵੱਲੋਂ ਘਰ ’ਚ ਪਈ ਅਲਮਾਰੀ ਤੋੜ ਕੇ ਲਾਕਰ ’ਚੋਂ 8 ਤੋਲੇ ਸੋਨੇ ਦੇ ਗਹਿਣੇ ਤੇ 60 ਹਜ਼ਾਰ ਦੇ ਕਰੀਬ ਨਕਦੀ ਚੋਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਚੋਰੀ ਸਬੰਧੀ ਉਨ੍ਹਾਂ ਵੱਲੋਂ ਥਾਣਾ ਝੰਡੇਰ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ-ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News