ਦੁਕਾਨ ''ਚ ਚੋਰਾਂ ਨੇ ਕੀਤੇ ਹੱਥ ਸਾਫ, ਘਟਨਾ cctv ਕੈਮਰੇ ''ਚ ਕੈਦ
Thursday, Aug 22, 2024 - 01:36 PM (IST)

ਪੁਰਾਣਾ ਸ਼ਾਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸਾਲਾ ਦੇ ਪਿੰਡ ਕਰਵਾਲ ਵਿਖੇ ਇਕ ਦੁਕਾਨਦਾਰ ਆਪਣੀ ਦੁਕਾਨ 'ਤੇ ਬਣਾਏ ਘਰ ਵਿੱਚ ਖਾਣਾ ਖਾਣ ਲਈ ਗਿਆ ਤਾਂ ਚੋਰਾਂ ਨੇ ਪਿੱਛੋਂ ਦੁਕਾਨ 'ਤੇ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਨਰਪਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕਰਵਾਲ ਨੇ ਦੱਸਿਆ ਪਿੰਡ ਕਰਵਾਲ ਵਿੱਚ ਸਤਿਗੁਰ ਖੇਤੀ ਸਟੋਰ ਦੀ ਦੁਕਾਨ ਕਰਦਾ ਹੈ ਅਤੇ ਆਪਣੀ ਦੁਕਾਨ 'ਤੇ ਹੀ ਘਰ ਬਣਾਇਆ ਹੋਇਆ ਹੈ। ਜਦੋਂ ਦੁਪਹਿਰ ਦਾ ਖਾਣਾ ਖਾਣ ਲਈ ਦੁਕਾਨ ਦਾ ਸ਼ਟਰ ਹੇਠਾਂ ਸੁੱਟ ਕੇ ਘਰ ਆਇਆ ਤਾਂ ਕੁਝ ਸਮੇਂ ਬਾਅਦ ਵਾਪਸ ਦੁਕਾਨ 'ਤੇ ਗਿਆ ਤਾਂ ਦੇਖਿਆ ਕਿ ਕੁਝ ਚੋਰਾਂ ਵਲੋਂ ਦੁਕਾਨ ਦਾ ਸ਼ਟਰ ਚੁੱਕ ਕੇ ਦੁਕਾਨ ਅੰਦਰ ਦਾਖਲ ਹੋ ਗੱਲੇ ਦਾ ਲਾਕ ਤੋੜ ਕੇ ਗੱਲੇ 'ਚੋਂ ਕਰੀਬ 6,000/ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਜੋ ਸਾਰੀ ਘਟਨਾ ਸੜਕ ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।
ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ
ਇਸ ਸਬੰਧੀ ਪੁਰਾਣਾ ਸ਼ਾਲਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਦ ਇਸ ਸਬੰਧੀ ਪੁਰਾਣਾ ਸ਼ਾਲਾ ਥਾਣਾ ਦੇ ਜਾਂਚ ਅਧਿਕਾਰ ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਮੁਦਾਈ ਵਲੋਂ ਦਿੱਤੀ ਗਈ ਪੁਲਸ ਨੂੰ ਸ਼ਿਕਾਇਤ ਦੇ ਆਧਾਰ 'ਤੇ ਵਿਨੋਦ ਕੁਮਾਰ ਉਰਫ ਭੁੰਡੀ ਪੁੱਤਰ ਤੀਰਥ ਰਾਮ ਵਾਸੀ ਕ੍ਰਿਸ਼ਨਾ ਨਗਰ ਥਾਣਾ ਪੁਰਾਣਾ ਸ਼ਾਲਾ ਵਿਰੁੱਧ ਮਾਮਲਾ ਦਰਜ ਕਰਕੇ ਗਿ੍ਫਤਾਰ ਕਰ ਲਿਆ ਗਿਆ ਹੈ। ਜਦ ਉਹਨਾਂ ਕੋਲੋਂ ਪੁੱਛਿਆ ਗਿਆ ਕਿ ਜੋ ਇਕ ਸੀ. ਸੀ. ਟੀ. ਵੀ. ਕੈਮਰੇ ਵਿੱਚ ਦੋ ਨੌਜਵਾਨ ਹੋਰ ਦਿਖਾਈ ਦੇ ਰਹੇ ਹਨ ਤਾਂ ਉਹਨਾਂ ਕਿਹਾ ਕਿ ਇਸ ਦੀ ਜਾਂਚ ਪੜਤਾਲ ਕਰਨ ਤੋਂ ਉਪਰੰਤ ਜੋ ਵੀ ਸਾਹਮਣੇ ਆਵੇਗਾ ਉਸ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8