ਸੜਕ ’ਤੇ ਗਲਤ ਪਾਰਕਿੰਗ ਕਰਨ ਵਾਲਿਆਂ ’ਤੇ ਟ੍ਰੈਫ਼ਿਕ ਪੁਲਸ ਨੇ ਕੱਸਿਆ ਸ਼ਿਕੰਜਾ, ਦਰਜਨ ਦੇ ਕਰੀਬ ਲੋਕਾਂ ਦੇ ਕੱਟੇ ਚਲਾਨ

Saturday, Feb 03, 2024 - 03:42 PM (IST)

ਸੜਕ ’ਤੇ ਗਲਤ ਪਾਰਕਿੰਗ ਕਰਨ ਵਾਲਿਆਂ ’ਤੇ ਟ੍ਰੈਫ਼ਿਕ ਪੁਲਸ ਨੇ ਕੱਸਿਆ ਸ਼ਿਕੰਜਾ, ਦਰਜਨ ਦੇ ਕਰੀਬ ਲੋਕਾਂ ਦੇ ਕੱਟੇ ਚਲਾਨ

ਗੁਰਦਾਸਪੁਰ (ਵਿਨੋਦ)- ਸ਼ਹਿਰ ਦੀਆਂ ਸੜਕਾਂ ’ਤੇ ਗਲਤ ਪਾਰਕਿੰਗ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਦੇ ਹੋਏ ਟ੍ਰੈਫ਼ਿਕ ਪੁਲਸ ਗੁਰਦਾਸਪੁਰ ਦੇ ਇੰਚਾਰਜ ਅਜੇ ਕੁਮਾਰ ਵੱਲੋਂ ਜਿੱਥੇ ਦਰਜਨ ਦੇ ਕਰੀਬ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ, ਉੱਥੇ ਸੜਕ ਦੇ ਦੋਵੇਂ ਪਾਸੇ ਸੜਕ ਵਿਚਕਾਰ ਰੇਹੜੀ ਖੜ੍ਹੀ ਕਰ ਕੇ ਟ੍ਰੈਫ਼ਿਕ ਜਾਮ ਕਰ ਰਹੇ ਰੇਹੜੀ ਚਾਲਕਾਂ ਨੂੰ ਪੀਲੀ ਲਾਈਨ ਦੇ ਅੰਦਰ ਰੇਹੜੀ ਖੜ੍ਹੀ ਕਰਨ ਦੀ ਸਖ਼ਤ ਹਦਾਇਤ ਦਿੱਤੀ ਗਈ। ਇਸ ਮੌਕੇ ਏ. ਐੱਸ. ਆਈ. ਸੁਰਜੀਤ ਸਿੰਘ ਅਤੇ ਏ. ਐੱਸ. ਆਈ. ਬੂਆ ਸਿੰਘ ਵੀ ਉਨ੍ਹਾਂ ਨਾਲ ਸਨ।

ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ

PunjabKesari

ਗੱਲਬਾਤ ਕਰਦਿਆਂ ਟ੍ਰੈਫ਼ਿਕ ਪੁਲਸ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਸ਼ਹਿਰ ਦੀ ਮੁੱਖ ਲਾਇਬ੍ਰੇਰੀ ਰੋਡ ਸਮੇਤ ਸ਼ਹਿਰ ਦੀਆਂ ਹੋਰ ਸੜਕਾਂ ’ਤੇ ਬਹੁਤ ਸਾਰੇ ਚਾਰ ਪਹੀਆ ਵਾਹਨ ਗਲਤ ਪਾਰਕਿੰਗ ਕਰ ਕੇ ਲੋਕ ਆਪ ਬਾਜ਼ਾਰ ਚਲੇ ਜਾਂਦੇ ਹਨ, ਜਿਸ ਕਾਰਨ ਸ਼ਹਿਰ ’ਚ ਟ੍ਰੈਫ਼ਿਕ ਵਿਵਸਥਾ ਚਰਮਰਾ ਜਾਂਦੀ ਹੈ, ਜਿਸ ਕਾਰਨ ਆਮ ਪਬਲਿਕ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਆਪਣੀ ਟੀਮ ਨਾਲ 2 ਦਰਜਨ ਦੇ ਕਰੀਬ ਚਾਰ ਪਹੀਆ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਇਸ ਤੋਂ ਇਲਾਵਾ ਸੜਕ ਕਿਨਾਰੇ ਫਲ, ਫਰੂਟ, ਸਬਜ਼ੀਆਂ ਵੇਚਣ ਵਾਲੇ ਰੇਹੜੀ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਆਪਣੀ ਰੇਹੜੀ ਪੀਲੀ ਲਾਈਨ ਦੇ ਅੰਦਰ ਹੀ ਰੱਖਣ, ਤਾਂ ਜੋ ਕਿ ਟ੍ਰੈਫ਼ਿਕ ਜਾਮ ਨਾ ਲੱਗੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਆਪਣੀ ਦੁਕਾਨ ਦੇ ਅੰਦਰ ਕੋਈ ਵੀ ਰੇਹੜੀ ਨਾ ਲੱਗਣ ਦਿੱਤੀ ਜਾਵੇਗੀ, ਨਹੀਂ ਤਾਂ ਉਸ ਦਾ ਚਲਾਨ ਵੀ ਕੱਟਿਆ ਜਾਵੇਗਾ। ਉਨ੍ਹਾਂ ਚਾਰ ਪਹੀਆ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਸਥਾਨਕ ਨਹਿਰੂ ਪਾਰਕ ’ਚ ਪਾਰਕਿੰਗ ਸਥਾਨ ’ਤੇ ਹੀ ਖੜ੍ਹੇ ਕਰਨ, ਸੜਕਾਂ ’ਤੇ ਗਲਤ ਪਾਰਕਿੰਗ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News