ਟ੍ਰੈਫਿਕ ਪੁਲਸ ਨੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

Sunday, Nov 03, 2024 - 06:05 PM (IST)

ਟ੍ਰੈਫਿਕ ਪੁਲਸ ਨੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

ਬਟਾਲਾ (ਬੇਰੀ, ਬਲਜੀਤ)-ਅੱਜ ਟ੍ਰੈਫਿਕ ਪੁਲਸ ਬਟਾਲਾ ਨੇ ਏ. ਐੱਸ. ਆਈ. ਦਲਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਖੇ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਦਲਜੀਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ, ਡੀ.ਐੱਸ.ਪੀ ਟ੍ਰੈਫਿਕ ਰਾਜੇਸ ਕੱਕੜ ਅਤੇ ਐੱਸ. ਐੱਚ. ਓ. ਟ੍ਰੈਫਿਕ ਨਿਰਮਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਪੁਲਸ ਵਲੋਂ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

ਉਨ੍ਹਾਂ ਦੱਸਿਆ ਕਿ ਅੱਜ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਖੇ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ 14 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਹੌਲਦਾਰ ਦਵਿੰਦਰ ਕੌਰ, ਹੌਲਦਾਰ ਸਿਮਰਨਜੀਤ ਸਿੰਘ ਤੇ ਹੌਲਦਾਰ ਪਵਨ ਪਿਆਰਾ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News