ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ
Thursday, Sep 05, 2024 - 04:00 PM (IST)
ਅੰਮ੍ਰਿਤਸਰ (ਦੀਪਕ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ।
ਇਹ ਵੀ ਪੜ੍ਹੋ- ਮੂਰਤੀ ਵਿਸਰਜਨ ਕਰਦੇ ਸਮੇਂ ਦਰਿਆ ਬਿਆਸ ’ਚ ਰੁੜ੍ਹੇ 4 ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।
ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਤਖ਼ਤਾਂ ਦੀ ਯਾਤਰਾ ਲਈ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਿੰਘ ਸਾਹਿਬ ਬਾਬਾ ਗੁਰਮੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਆਦਿ ਨੇ ਹਾਜ਼ਰੀ ਭਰੀ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8