ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਪੁਲਸ ਅੜਿੱਕੇ
Wednesday, Jul 31, 2024 - 05:47 PM (IST)
ਬਟਾਲਾ (ਸਾਹਿਲ)- ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਮਨੋਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਦੋ ਨੌਜਵਾਨ ਮਨੀ ਅਤੇ ਪ੍ਰਿੰਸ ਵਾਸੀਆਨ ਗਾਂਧੀ ਕੈਂਪ ਬਟਾਲਾ ਜੋ ਕਿ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ, ਨੇ ਬੀਤੀ 28 ਜੁਲਾਈ ਦੀ ਰਾਤ 8 ਵਜੇ ਦੇ ਕਰੀਬ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮਹਾਬੀਰ ਨਗਰ, ਨੇੜੇ ਪੀਰ ਦੀ ਜਗ੍ਹਾ, ਬਟਾਲਾ ਤੋਂ ਮੋਬਾਈਲ ਖੋਹ ਕੀਤਾ ਹੈ, ਜਿਸ ਦੇ ਬਾਅਦ ਉਨ੍ਹਾਂ ਨੇ ਉਕਤ ਦੋਵਾਂ ਨੌਜਵਾਨਾਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਥਾਣਾ ਸਿਵਲ ਲਾਈਨ ਕੇਸ ਦਰਜ ਕਰਨ ਉਪਰੰਤ ਦੌਰਾਨੇ ਤਫਤੀਸ਼ ਮਨੀ ਨੂੰ ਨਜ਼ਦੀਕ ਪੁਲ ਡੇਰਾ ਰੋਡ ਬਾਈਪਾਸ ਬਟਾਲਾ ਤੋਂ ਕਾਬੂ ਕਰ ਕੇ ਇਸ ਕੋਲੋਂ ਦੋ ਮੋਬਾਈਲ ਫੋਨ ਸਨ, ਬਰਾਮਦ ਕੀਤੇ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8