PNB ਬੈਂਕ 'ਚ ਲੁੱਟ ਕਰਨ ਵਾਲੇ ਦੋਵੇਂ ਨੌਜਵਾਨ ਪੁਲਸ ਨੇ ਕੀਤੇ ਗ੍ਰਿਫ਼ਤਾਰ, ਅਮੀਰ ਹੋਣ ਦਾ ਦੇਖਦੇ ਸੀ ਸੁਫ਼ਨਾ

02/20/2023 4:49:32 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ, ਬਿਊਰੋ)- ਪਿਛਲੇ ਦਿਨੀਂ ਅੰਮ੍ਰਿਤਸਰ 'ਚ 16 ਫਰਵਰੀ ਨੂੰ ਰਾਣੀ ਕਾ ਬਾਗ ਪੰਜਾਬ ਨੈਸ਼ਨਲ ਬੈਂਕ ਵਿਖੇ 2 ਵਿਅਕਤੀਆਂ ਵੱਲੋਂ ਲੁੱਟ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਵਿਚ ਇਕ ਲੁਟੇਰੇ ਵੱਲੋਂ ਬੈਂਕ ਵਿਚ ਦਾਖ਼ਲ ਹੁੰਦਿਆਂ ਹੀ ਕੈਸ਼ੀਅਰ ਰਮਨਦੀਪ ਸਿੰਘ 'ਤੇ ਪਸਤੌਲ ਤਾਨ ਕੇ ਉਸ ਨੂੰ ਸਾਰਾ ਕੈਸ਼ ਲਿਫਾਫੇ 'ਚ ਪਾਉਣ ਲਈ ਕਿਹਾ ਗਿਆ ਸੀ। ਪਸਤੌਲ ਦੇ ਡਰ ਨਾਲ ਰਮਨਦੀਪ ਸਿੰਘ ਨੇ ਉਸ ਵਕਤ ਉਥੇ ਪਿਆ ਕੈਸ਼ ਜੋ ਕਿ ਕਰੀਬ 22 ਲੱਖ ਰੁਪਏ ਦੇ ਕਰੀਬ ਸੀ, ਉਸ ਨੂੰ ਲਿਫਾਫੇ 'ਚ ਪਾ ਦਿੱਤਾ। ਇਸ ਤੋਂ ਦੋਵੇਂ ਸਾਥੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੌਕੇ 'ਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਆਸਟਰੇਲੀਆ ਤੋਂ ਮੁੜ ਆਈ ਦੁਖਦਾਈ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਇਸ 'ਤੇ ਕਾਰਵਾਈ ਕਰਦੇ ਹੋਏ ਕਮਿਸ਼ਨਰ ਪੁਲਸ ਵੱਲੋਂ ਡੀ.ਸੀ.ਪੀ ਡਿਟੈਕਟਿਵ ਦੀ ਅਗਵਾਈ 'ਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਲੁਟੇਰੀਆਂ ਨੂੰ  ਅੱਜ ਗ੍ਰਿਫ਼ਤਾਰ ਕਰ ਲਿਆ ਹੈ । ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਜਸਕਰਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨੌਜਵਾਨ ਲਾਲਜੀਤ ਸਿੰਘ ਪਿੰਡ ਲੋਹਾਰਾ ਦਾ ਰਹਿਣ ਵਾਲਾ ਹੈ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਕੋਲੋਂ ਪੁਲਸ ਨੇ 12 ਲੱਖ ਰੁਪਏ 32 ਬੋਰ ਦਾ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਦੂਸਰਾ ਨੌਜਵਾਨ ਗਗਨਦੀਪ ਸਿੰਘ ਅੰਮ੍ਰਿਤਸਰ ਦੇ ਰਿਸ਼ੀ ਵਿਹਾਰ ਇਲਾਕੇ ਦਾ ਰਹਿਣ ਵਾਲਾ ਹੈ,  ਜਿਸ ਨੇ ਬੀ. ਏ. ਪਾਸ ਕੀਤੀ ਹੈ। ਗਗਨਦੀਪ ਸਿੰਘ ਕੋਲੋਂ 10 ਲੱਖ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਇਨ੍ਹਾਂ ਲੁੱਟੇਰਿਆਂ ਕੋਲੋਂ ਇਕ ਪਿਸਤੌਲ, ਕਾਰਤੂਸ ਅਤੇ ਇਕ ਸਕੂਟੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਤਿੱਖੀ ਪ੍ਰਤੀਕਿਰਿਆ

ਪੁਲਸ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਨੇ ਇਸ ਲਈ ਲੁੱਟ ਦੀ ਵਾਰਦਾਤ ਨੂੰ ਅੰਜਾਮ ਇਸ ਲਈ ਦਿੱਤਾ ਸੀ, ਕਿਉਂਕਿ ਦੋਵੇਂ ਥੋੜੇ ਸਮੇਂ 'ਚ ਹੀ ਅਮੀਰ ਹੋਣ ਦਾ ਸੁਫ਼ਨਾ ਦੇਖ ਰਹੇ ਸਨ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News