ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇਣ ਵਾਲੇ ਦੀ ਭਾਲ ਸ਼ੁਰੂ
Tuesday, May 07, 2024 - 03:53 PM (IST)
ਤਰਨਤਾਰਨ (ਰਮਨ)- ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਕ ਔਰਤ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ 16 ਸਾਲ ਦੀ ਕੁੜੀ ਜੋ 8ਵੀਂ ਕਲਾਸ ’ਚ ਪੜ੍ਹਦੀ ਹੈ ਅਤੇ ਬੀਤੀ 2 ਮਈ ਨੂੰ ਸ਼ਾਮ 6 ਵਜੇ ਘਰੋਂ ਕੁਝ ਸਮਾਨ ਲੈਣ ਗਈ ਸੀ ਪਰ ਘਰ ਵਾਪਸ ਨਹੀਂ ਆਈ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਉਸ ਨੂੰ ਸ਼ੱਕ ਹੈ ਕਿ ਕੋਈ ਨਾ ਮਾਲੂਮ ਵਿਅਕਤੀ ਉਸ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਲੇਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ 'ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8