ਗੁਰਦੁਆਰਾ ਸਾਹਿਬ ''ਚ ਚੋਰੀ ਕਰਨ ਆਏ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਕੀਤਾ ਪੁਲਸ ਹਵਾਲੇ
05/29/2023 6:24:07 PM

ਬਟਾਲਾ (ਸਾਹਿਲ)- ਗੁਰਦੁਆਰਾ ਸਾਹਿਬ ’ਚ ਚੋਰੀ ਕਰਨ ਦੀ ਨੀਅਤ ਨਾਲ ਆਏ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਪੁਲਸ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਸ਼ੈਰੋਂਵਾਲ ਜੋ ਕਿ ਪਿੰਡ ਬਹਾਦਰ ਹੁਸੈਨ ਵਿਖੇ ਸਥਿਤ ਗੁਰਦੁਆਰਾ ਸੰਤ ਬਾਬਾ ਭੂਰੀ ਸਾਹਿਬ ਵਾਲੇ ਵਿਖੇ ਬੀਤੀ ਰਾਤ ਚੋਰੀ ਕਰਨ ਦੀ ਨੀਅਤ ਨਾਲ ਆਇਆ ਸੀ ਪਰ ਉਸ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ
ਉਕਤ ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਰੰਗੜ ਨੰਗਲ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਜਜ਼ਬੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, ਪੜ੍ਹਾਈ 'ਚ ਹੱਥ ਬਣੇ ਰੁਕਾਵਟ ਤਾਂ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।