ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੁੱਖ ਦੋਸ਼ੀ ਅਜ਼ਾਦਵੀਰ ਸਿੰਘ ਨੂੰ ਪਿੰਡ ਵਾਲਿਆਂ ਨੇ ਪਾਈਆਂ ਲਾਹਨਤਾਂ

Friday, May 12, 2023 - 02:24 PM (IST)

ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੁੱਖ ਦੋਸ਼ੀ ਅਜ਼ਾਦਵੀਰ ਸਿੰਘ ਨੂੰ ਪਿੰਡ ਵਾਲਿਆਂ ਨੇ ਪਾਈਆਂ ਲਾਹਨਤਾਂ

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਾਗੇ ਹੋਏ ਬੰਬ ਧਮਾਕਿਆਂ ਸਬੰਧੀ ਪੁਲਸ ਵੱਲੋਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਗਿਆ ਹੈ। ਇਨ੍ਹਾਂ ਵਿਚੋਂ ਇਕ ਮੁੱਖ ਦੋਸ਼ੀ ਅਜ਼ਾਦਵੀਰ ਸਿੰਘ ਪੁੱਤਰ ਜਸਬੀਰ ਸਿੰਘ ਦੇ ਜੱਦੀ ਪਿੰਡ ਵਡਾਲਾ ਕਲਾਂ ਦਾ ਘਰ ਬਿਲਕੁਲ ਖੰਡਰ ਬਣਿਆ ਹੋਇਆ ਹੈ, ਉਸ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਭਰਾ-ਪਰਿਵਾਰ ਵਿਦੇਸ਼ ਗਏ ਹੋਏ ਹਨ ਅਤੇ ਉਹ ਕਾਫ਼ੀ ਚਿਰ ਤੋਂ ਪਿੰਡ ਤੋਂ ਬਾਹਰ ਹੀ ਰਹਿੰਦਾ ਸੀ ।

ਇਹ ਵੀ ਪੜ੍ਹੋ- ਬਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਵੱਡਾ ਮੁਕਾਮ

ਸਰਪੰਚ ਤੇਜਿੰਦਰ ਸਿੰਘ ਪੱਪੀ ਅਤੇ ਪਿੰਡ ਵਾਸੀਆਂ ਨੇ ਉਸ ਵੱਲੋਂ ਕੀਤੀ ਅਜਿਹੀ ਕਰਤੂਤ ਦੀ ਘੋਰ ਨਿੰਦਾ ਕੀਤੀ ਹੈ ਅਤੇ ਉਸਨੂੰ ਲਾਹਨਤਾਂ ਪਾਈਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਸਦੇ ਪਿਤਾ ਜਸਬੀਰ ਸਿੰਘ ਪੁਲਸ ਮੁਲਾਜ਼ਮ ਸੀ ਅਤੇ ਉਸ ਨੂੰ ਵੀ ਮਾੜੀਆਂ ਹਰਕਤਾਂ ਕਾਰਨ ਅੱਤਵਾਦੀਆਂ ਨੇ ਮਾਰ ਦਿੱਤਾ ਸੀ ਅਤੇ ਬਾਅਦ ਵਿਚ ਅਜ਼ਾਦਵੀਰ ਨੂੰ ਤਰਸ ਦੇ ਆਧਾਰ ’ਤੇ ਸਰਕਾਰ ਵੱਲੋਂ ਤਹਿਸੀਲ ਬਾਬਾ ਬਕਾਲਾ ਵਿਖੇ ਬਤੌਰ ਕਲਰਕ ਦੀ ਨੌਕਰੀ ਵੀ ਦਿੱਤੀ ਗਈ, ਜੋ ਕਿ ਉਸਨੇ ਮਾੜੀ ਸੰਗਤ ਵਿਚ ਪੈਂਦਿਆਂ ਛੱਡ ਦਿੱਤੀ। ਉਹ ਪਹਿਲਾਂ ਅੰਮ੍ਰਿਤਧਾਰੀ ਦੱਸਿਆ ਜਾਂਦਾ ਸੀ ਅਤੇ ਫ਼ਿਰ ਨਸ਼ਿਆਂ ਦਾ ਆਦੀ ਹੋ ਗਿਆ। ਸਰਪੰਚ ਤੇਜਿੰਦਰ ਸਿੰਘ ਪੱਪੀ ਨੇ ਅਤੇ ਨਗਰ ਵਾਸੀਆਂ ਨੇ ਪੁਲਸ ਪਾਸੋਂ ਮੰਗ ਕੀਤੀ ਹੈ ਕਿ ੳੇਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News