BSF ਦੀ ਨਿਗਰਾਨੀ ਹੇਠਾਂ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

Thursday, May 02, 2024 - 05:35 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਸਰਹੱਦੀ ਖੇਤਰ ਦੀ ਜ਼ੀਰੋ ਲਾਈਨ ਤੇ ਸੀਮਾ ਸੁਰੱਖਿਆ ਬਲ ਦੇ ਜਵਾਨ ਦੀ ਨਿਗਰਾਨੀ ਹੇਠਾਂ ਕਿਸਾਨਾਂ ਨਾਲ ਮਿਲ ਕੇ ਕੰਡਿਆਲੀ ਤਾਰ ਦੇ ਦੋਵੇਂ ਪਾਸੇ ਪੂਰੇ ਜੋਸ਼ ਨਾਲ ਕਣਕ ਦੀ ਵਾਢੀ ਦਾ ਕੰਮ ਕੀਤਾ ਜਾ ਰਿਹਾ ਹੈ । ਭਾਰਤ-ਪਾਕਿਸਤਾਨ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਦੇ ਜਵਾਨਾਂ ਦੇ ਵਤੀਰੇ ਤੋਂ ਸਰਹੱਦੀ ਪਿੰਡਾਂ ਦੇ ਕਿਸਾਨ ਕਾਫੀ ਖੁਸ਼ ਹਨ।

ਇਹ ਵੀ ਪੜ੍ਹੋ-  ਰੁੱਸੀ ਪਤਨੀ ਨੂੰ ਘਰ ਲਿਜਾ ਰਿਹਾ ਸੀ ਨੌਜਵਾਨ, ਰਾਹ 'ਚ ਹੀ ਵਾਪਰ ਗਿਆ ਭਾਣਾ

ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਮੌਸਮ ਕਾਰਨ ਇਸ ਵਾਰ ਕਣਕ ਦੀ ਵਾਢੀ 'ਚ ਥੋੜ੍ਹੀ ਦੇਰੀ ਹੋਈ ਹੈ ਪਰ ਹੁਣ ਪੂਰੇ ਜ਼ੋਰਾਂ ਨਾਲ ਫਸਲਾਂ ਦੀ ਵਾਢੀ ਦਾ ਕੰਮ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਇਸ ਮੌਕੇ ਬੀ. ਐੱਸ. ਐੱਫ਼.  ਦੇ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੀ. ਐੱਸ. ਐੱਫ਼. ਜਵਾਨ ਵਲੋਂ ਦੇਸ਼ ਦੇ ਸ਼ਰਾਰਤੀ ਅਨਸਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ । 

ਇਹ ਵੀ ਪੜ੍ਹੋ- ਬਾਰਡਰ ਰੇਂਜ ਪੁਲਸ ਦੀ ਵੱਡੀ ਕਾਮਯਾਬੀ: ਹੈਰੋਇਨ ਦੀ ਸਮੱਗਲਿੰਗ ਕਰਨ ਵਾਲਾ ਅੰਤਰਰਾਸ਼ਟਰੀ ਸਮੱਗਲਰ ਗ੍ਰਿਫ਼ਤਾਰ

ਕਿਸਾਨਾਂ ਦੀ ਸੁਰੱਖਿਆ ਲਈ ਸੀਮਾ ਸੁਰੱਖਿਆ ਬਲ ਦੇ ਨਾਲ ਕਿਸਾਨ ਗਾਰਡ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਅਤੇ ਵਾਪਸ ਆਉਣ ਵਾਲੇ ਕਿਸਾਨਾਂ ਅਤੇ ਉਨ੍ਹਾਂ ਦੇ ਜ਼ਰੂਰੀ ਸਾਮਾਨ ਦੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੀ. ਐੱਸ. ਐੱਫ਼. ਦੇ ਜਵਾਨ  ਧੁੱਪ ਅਤੇ ਗਰਮੀ ਨੂੰ ਮੁੱਖ ਰੱਖ ਦੇ ਹੋਏ  ਕੰਮ ਕਰਨ ਵਾਲੇ ਕਿਸਾਨਾਂ ਨੂੰ ਨਿੰਬੂ ਪੀਣ ਅਤੇ ਕੋਲਡ ਡਰਿੰਕ ਵੀ ਮੁਹੱਈਆ ਕਰਵਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀ. ਐੱਸ. ਐੱਫ਼. ਦੇ ਜਵਾਨ ਹਾਜ਼ਰ ਸਨ। 

ਇਹ ਵੀ ਪੜ੍ਹੋ- ਇਟਲੀ ’ਚ ਸਿੱਖ ਭਾਈਚਾਰੇ ਨੂੰ ਮਿਲੀ ਵੱਡੀ ਰਾਹਤ, ਟ੍ਰੈਵਲ ਕਰਨ ਮੌਕੇ ਕਿਰਪਾਨ ਰੱਖਣ ’ਤੇ ਹੁਣ ਨਹੀਂ ਹੋਵੇਗਾ ਪਰਚਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News