ਪਤਨੀ ਦੇ ਨਾਜਾਇਜ਼ ਸਬੰਧਾਂ ਨੇ ਉਜਾੜਿਆ ਪਰਿਵਾਰ, ਦੁਖੀ ਪਤੀ ਨੇ ਗਲ ਲਾਈ ਮੌਤ

Tuesday, Sep 24, 2024 - 06:29 PM (IST)

ਪਤਨੀ ਦੇ ਨਾਜਾਇਜ਼ ਸਬੰਧਾਂ ਨੇ ਉਜਾੜਿਆ ਪਰਿਵਾਰ, ਦੁਖੀ ਪਤੀ ਨੇ ਗਲ ਲਾਈ ਮੌਤ

ਬਟਾਲਾ/ਅੱਚਲ ਸਾਹਿਬ (ਸਾਹਿਲ, ਗੋਰਾ ਚਾਹਲ)- ਜ਼ਹਿਰੀਲੀ ਦਵਾਈ ਖਾਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਬਲਦੇਵ ਰਾਜ ਗੋਰਾ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮਿਸ਼ਰਪੁਰਾ ਦੀ ਪਤਨੀ ਦੇ ਰਵਿੰਦਰ ਸਿੰਘ ਵਾਸੀ ਪਿੰਡ ਨੈਨੋਨੰਗਲ ਨਾਲ ਨਾਜਾਇਜ਼ ਸਬੰਧ ਸਨ ਅਤੇ ਅਕਸਰ ਉਸਦੇ ਘਰ ਆਉਂਦਾ ਜਾਂਦਾ ਸੀ ਅਤੇ ਇਕ ਦਿਨ ਘਰ ’ਚ ਦਾਖਲ ਹੋ ਕੇ ਉਕਤ ਵਿਅਕਤੀ ਨੇ ਗੁਰਦੀਪ ਸਿੰਘ ਦੇ ਸਾਹਮਣੇ ਉਸਦੀ ਪਤਨੀ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ, ਜਿਸ ’ਤੇ ਇਸਦਾ ਵਿਰੋਧ ਕਰਨ ’ਤੇ ਇਹ ਵਿਅਕਤੀ ਬਾਜ਼ ਨਹੀਂ ਆਇਆ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਆਖਿਰਕਾਰ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ’ਤੇ ਪੁਲਸ ਨੇ ਸਬੰਧਤ ਔਰਤ ਦੇ ਬਿਆਨ ’ਤੇ ਮਿਤੀ 13.9.2024 ਨੂੰ ਬਣਦੀਆਂ ਧਾਰਾਵਾਂ ਤਹਿਤ ਰਵਿੰਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਸੀ ਪਰ ਉਕਤ ਵਿਅਕਤੀ ਫਿਰ ਵੀ ਗੁਰਦੀਪ ਸਿੰਘ ਨੂੰ ਧਮਕਾਉਂਦਾ ਸੀ ਕਿ ਉਹ ਉਸਦੀ ਪਤਨੀ ਦੀ ਵੀਡੀਓ ਵਾਇਰਲ ਕਰ ਦੇਵੇਗਾ ਅਤੇ ਇਸ ਸਭ ਤੋਂ ਦੁਖੀ ਹੋ ਕੇ ਉਸ (ਗੁਰਦੀਪ ਸਿੰਘ) ਨੇ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਪੁਲਸ ਅਫਸਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਉਕਤ ਮਾਮਲੇ ਵਿਚ ਵਾਧਾ ਜੁਰਮ ਕਰਦਿਆਂ ਧਾਰਾ 108 ਬੀ. ਐੱਨ. ਐੱਸ. ਦਾ ਇਜ਼ਾਫਾ ਕਰ ਦਿੱਤਾ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News