ਬੱਸ ਹਾਦਸੇ ’ਚ ਜ਼ਖ਼ਮੀ ਔਰਤ ਨੇ ਵੀ ਦਮ ਤੋੜਿਆ
Thursday, Oct 03, 2024 - 12:57 PM (IST)
ਬਟਾਲਾ(ਸਾਹਿਲ)- ਬੀਤੇ ਦਿਨੀਂ ਅੱਡਾ ਸ਼ਾਹਬਾਦ ਨੇੜੇ ਹੋਏ ਬੱਸ ਹਾਦਸੇ ਵਿਚ ਜ਼ਖ਼ਮੀ ਮਹਿਲਾ ਦੀ ਇਲਾਜ ਦੌਰਾਨ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਕਾਦੀਆਂ ਨੂੰ ਜਾ ਰਹੀ ਸੀ, ਜਦੋਂ ਇਹ ਅੱਡਾ ਸ਼ਾਹਬਾਦ ਕੋਲ ਪਹੁੰਚੀ ਸੀ ਤਾਂ ਇਕ ਸਕੂਟਰੀ ਸਵਾਰ ਨੂੰ ਬਚਾਉਂਦੇ ਹੋਏ ਹਾਦਸੇ ਦਾ ਸ਼ਿਕਾਰ ਹੁੰਦੀ ਹੋਈ ਸੜਕ ਕਿਨਾਰੇ ਬਣੇ ਬੱਸ ਸਟਾਪ ਵਿਚ ਜਾ ਵੱਜੀ ਸੀ, ਜਿਸ ਨਾਲ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਅਤੇ ਦੋ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ
ਇਨ੍ਹਾਂ ਜ਼ਖਮੀ ਹੋਈਆਂ ਸਵਾਰੀਆਂ ਵਿਚ ਸੁਖਪਾਲ ਕੌਰ ਪਤਨੀ ਕੁਲਜੀਤ ਸਿੰਘ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਧਰਮਪੁਰਾ ਕਾਲੋਨੀ ਵਿਖੇ ਪੜ੍ਹਾਉਂਦੀ ਸੀ ਅਤੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਉਕਤ ਬੱਸ ਵਿਚ ਸਵਾਰ ਹੋ ਕੇ ਆਪਣੇ ਘਰ ਕਾਦੀਆਂ ਵਿਖੇ ਜਾ ਰਹੀ ਸੀ, ਵੀ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਇਸਦਾ ਇਲਾਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਸੀ, ਜਿਥੇ ਜ਼ਖ਼ਮਾਂ ਦਾ ਤਾਬ ਨਾ ਸਹਿੰਦੇ ਹੋਏ ਇਸਦੀ ਵੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਵਿਗੜੀ ਸਿਹਤ, ਹਸਪਤਾਲ ਦਾਖ਼ਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8