ਸਕੂਟਰੀ ਪਿੱਛੇ ਬੈਠੀ ਔਰਤ ਦੀਆਂ ਦੋਵੇਂ ਕੰਨਾਂ ਦੀਆਂ ਵਾਲੀਆਂ ਝਪਟੀਆਂ
Wednesday, Feb 11, 2026 - 12:41 PM (IST)
ਗੁਰਦਾਸਪੁਰ(ਵਿਨੋਦ)-ਗੁਰਦਾਸਪੁਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਗੁਰਦਾਸਪੁਰ ਕਲਾਨੌਰ ਰੋਡ ਦੇ ਪਿੰਡ ਗੋਸਲ ਨੇੜੇ ਵਾਪਰੀ ਹੈ, ਜਿਥੇ ਕਲਾਨੌਰ ਤੋਂ ਆਪਣੇ ਪਿੰਡ ਮਾਨੇਪੁਰ ਜਾ ਰਹੀ ਸਕੂਟਰੀ ਦੇ ਪਿੱਛੇ ਬੈਠੀ ਇਕ ਔਰਤ ਦੀਆਂ ਦੋਵੇਂ ਕੰਨਾਂ ਦੀਆਂ ਵਾਲੀਆਂ ਝਪਟ ਕੇ ਪਿੱਛੋਂ ਆਏ 2 ਮੋਟਰਸਾਈਕਲ ਸਵਾਰ ਮਿੰਟਾਂ ਸਕਿੰਟਾਂ ਵਿਚ ਹੀ ਰਫੂ ਚੱਕਰ ਹੋ ਗਏ।
ਇਹ ਵੀ ਪੜ੍ਹੋ- ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ
ਹਾਲਾਂਕਿ ਸਕੂਟਰੀ ਚਲਾ ਰਹੀ ਲੜਕੀ ਅਤੇ ਪਿੱਛੇ ਬੈਠੀ ਔਰਤ ਡਿੱਗਦੇ ਡਿੱਗਦੇ ਮਸਾਂ ਬਚੇ। ਦੱਸ ਦਈਏ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰੋਡ ਹੋਣ ਕਾਰਨ ਇਸ ਰਸਤੇ ਤੇ ਕਾਫੀ ਆਵਾਜਾਈ ਰਹਿੰਦੀ ਹੈ। ਬਾਵਜੂਦ ਇਸ ਦੇ ਦਿਨ-ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਮੋਟਰਸਾਈਕਲ ਸਵਾਰ ਫਰਾਰ ਹੋ ਗਏ, ਜਿਸ ’ਤੇ ਸਥਾਨਕ ਵਾਸੀਆਂ ਨੇ ਚਿੰਤਾ ਜਤਾਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪੇਕੇ ਘਰੋਂ ਵਾਪਸ ਆਪਣੀ ਲੜਕੀ ਨਾਲ ਸਕੂਟਰੀ ਦੇ ਪਿੱਛੇ ਬੈਠ ਕੇ ਆਪਣੇ ਘਰ ਪਿੰਡ ਮਾਨੇਪੁਰ ਜਾ ਰਹੀ ਸੀ। ਜਦੋਂ ਗੋਸਲ ਨੇੜੇ ਪਹੁੰਚੇ ਤਾਂ ਪਿੱਛੋਂ ਮੋਟਰਸਾਈਕਲ ’ਤੇ 2 ਮੁੰਡੇ ਆਏ , ਉਨ੍ਹਾਂ ਦੇ ਨਜ਼ਦੀਕ ਆ ਕੇ ਉਨ੍ਹਾਂ ਨੇ ਮੋਟਰਸਾਈਕਲ ਹੌਲੀ ਕੀਤਾ ਤੇ ਪਿੱਛੇ ਬੈਠੇ ਮੁੰਡੇ ਨੇ ਫੁਰਤੀ ਨਾਲ ਉਸ ਦੇ ਦੋਵਾਂ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ। ਉਥੇ ਹੀ ਮੌਕੇ ’ਤੇ ਇਕੱਠੇ ਹੋਏ ਸਥਾਨਕ ਵਾਸੀਆਂ ’ਚੋਂ ਇਕ ਨੇ ਕਿਹਾ ਕਿ ਦਿਨ-ਦਿਹਾੜੇ ਅਜਿਹੀਆਂ ਘਟਨਾਵਾਂ ਹੋਣਾ ਬੇਹੱਦ ਮੰਦਭਾਗਾ ਹੈ। ਪੁਲਸ ਨੂੰ ਇਨ੍ਹਾਂ ਝਪਟਮਾਰਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
