7 ਕਰੋੜ ਦੀ ਲਾਗਤ ਨਾਲ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਉੱਚਾ ਕਰਨ ਦਾ ਹੋਵੇਗਾ ਕੰਮ: ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ
Monday, Jul 01, 2024 - 04:58 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਸਾਲ ਬਿਆਸ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡਾਂ ਅੰਦਰ ਹੋਏ ਨੁਕਸਾਨ ਮਗਰੋਂ ਹਲਕੇ ਅੰਦਰ ਹੜਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਦੇ ਕੰਮ ਨੂੰ ਸੰਜੀਦਗੀ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਨੇ ਦਰਿਆ ਬਿਆਸ ਦੇ ਧੁੱਸੀ ਬੰਨ ਨੂੰ ਉੱਚਾ ਕਰਨ ਦਾ ਫੈਸਲਾ ਕੀਤਾ ਹੈ। ਜਿਸਦੇ ਉੱਚਾ ਹੋਣ ਨਾਲ ਦਰਿਆ ਬਿਆਸ ਦੇ ਕੰਢੇ ਵੱਸਦੇ ਹਲਕਾ ਦੀਨਾਨਗਰ ਦੇ ਪਿੰਡ ਹੜ੍ਹਾਂ ਦੀ ਮਾਰ ਤੋਂ ਸੁਰੱਖਿਅਤ ਹੋ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਵੱਲੋਂ ਪਿੰਡ ਦਲੇਲਪੁਰ ਖੇੜਾ ਵਿਖੇ ਧੁੱਸੀ ਬੰਨ੍ਹ ਨੂੰ ਉੱਚਾ ਕਰਨ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।
ਇਹ ਵੀ ਪੜ੍ਹੋ- ਅਣਹੌਣੀ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਉਹਨਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਸਿੱਧਪੁਰ ਤੋਂ ਲੈ ਕੇ ਪਿੰਡ ਦਾਊਵਾਲ ਦੇ ਪੁਲਸ ਨਾਕੇ ਤੱਕ ਕਰੀਬ 15 ਕਿਲੋਮੀਟਰ ਲੰਮੀ ਦਰਿਆ ਬਿਆਸ ਦੀ ਧੁੱਸੀ ਨੂੰ ਚਾਰ ਫੁੱਟ ਤੱਕ ਉੱਚਾ ਕੀਤਾ ਜਾ ਰਿਹਾ ਹੈ, ਜਿਸਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਕੰਮ ਆਉਂਦੇ ਚਾਰ ਮਹੀਨਿਆਂ ਦੇ ਅੰਦਰ ਅੰਦਰ ਪੂਰਾ ਹੋ ਜਾਵੇਗਾ। ਉਹਨਾਂ ਕਿਹਾ ਕਿ ਧੁੱਸੀ ਨੀਵੀਂ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਅਕਸਰ ਹੀ ਦਰਿਆ ਕੰਢੇ ਵਸਦੇ ਪਿੰਡਾਂ ਦੇ ਲੋਕਾਂ ਦੇ ਸਾਹ ਸੁੱਕੇ ਰਹਿੰਦੇ ਸਨ ਅਤੇ ਲੋਕਾਂ ਦੀ ਇਸ ਧੁੱਸੀ ਬੰਨ੍ਹ ਨੂੰ ਉੱਚਾ ਕਰਨ ਦੀ ਮੰਗ ਪਿਛਲੇ ਕਈ ਦਹਾਕਿਆਂ ਤੋਂ ਚੱਲੀ ਆ ਰਹੀ ਸੀ ਜਿਸਨੂੰ ਆਪ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ
ਉਹਨਾਂ ਨੇ ਕਿਹਾ ਕਿ ਅਸੀਂ ਹਮੇਸ਼ਾਂ ਲੋਕਾਂ ਦੇ ਨਾਲ ਖੜ੍ਹੇ ਹਾਂ ਅਤੇ ਲੋਕਾਂ ਦੀਆਂ ਮੁਸ਼ਿਕਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾ ਕੇ ਉਹਨਾਂ ਨੂੰ ਪੂਰਾ ਕਰਵਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਾਂ ਪਰ ਕੁਝ ਵਿਰੋਧੀ ਪਾਰਟੀਆਂ ਦੇ ਕੁਝ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੀਨਾਨਗਰ ਹਲਕੇ ਅੰਦਰ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮ ਹਜ਼ਮ ਨਹੀਂ ਹੋ ਰਹੇ ਅਤੇ ਉਹ ਦਿਨ ਰਾਤ 'ਆਪ' ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਅੜਚਣਾਂ ਪਾਉਣ ਦੇ ਯਤਨ ਕਰਦੇ ਰਹਿੰਦੇ ਹਨ ਪਰ ਵਿਰੋਧੀ ਕਦੇ ਵੀ ਅਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਉਹਨਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵੱਲੋਂ ਹਰੇਕ ਫੈਸਲਾ ਲੋਕਾਂ ਦੇ ਵੱਡੇ ਹਿੱਤਾਂ ਨੂੰ ਮੁੱਖ ਰੱਖ ਕੇ ਲਿਆ ਜਾ ਰਿਹਾ ਹੈ ਅਤੇ ਇਹਨਾਂ ਫੈਸਲਿਆਂ ਦਾ ਲੋਕਾਂ ਨੂੰ ਵੱਡਾ ਲਾਭ ਵੀ ਹੋਇਆ ਹੈ, ਇਸ ਮੌਕੇ ਤੇ ਸਿੰਚਾਈ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਅਤੇ ਐੱਸ. ਡੀ. ਓ. ਪਰਮਵੀਰ ਸਿੰਘ ਦੇ ਆਮ ਆਦਮੀ ਪਾਰਟੀ ਵਰਕਰ ਹਾਜ਼ਰ ਸਨ ।
ਇਹ ਵੀ ਪੜ੍ਹੋ-ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8