ਮਜ਼ਦੂਰ ਨੂੰ ਲੁੱਟਣ ਦੀ ਨੀਯਤ ਨਾਲ ਮਾਰਿਆਂ ਚਾਕੂ, ਹਾਲਤ ਗੰਭੀਰ
Sunday, Apr 16, 2023 - 06:17 PM (IST)

ਗੁਰਦਾਸਪੁਰ (ਵਿਨੋਦ)- ਬੀਤੀ ਦੇਰ ਸ਼ਾਮ ਇੱਟਾਂ ਦੇ ਭੱਠੇ ਤੇ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਨੂੰ ਲੁੱਟਣ ਦੀ ਨੀਯਤ ਨਾਲ ਲੁਟੇਰਿਆਂ ਵੱਲੋਂ ਚਾਕੂ ਮਾਰ ਕੇ ਜ਼ਖ਼ਮੀ ਕੀਤਾ ਗਿਆ। ਜਿਸ ਨੂੰ ਜ਼ਖ਼ਮੀ ਹਾਤਲ 'ਚ ਕਮਿਊਨਿਟੀ ਸੈਂਟਰ ਕਲਾਨੌਰ ਦਾਖ਼ਲ ਕਰਵਾਇਆ ਗਿਆ। ਪ੍ਰਵਾਸੀ ਮਜ਼ਦੂਰ ਧਰਮਿੰਦਰ ਨੇ ਦੱਸਿਆ ਕਿ ਉਹ ਭੁਪਿੰਦਰ ਸਿੰਘ ਦੇ ਇੱਟ ਭੱਠੇ 'ਤੇ ਕੰਮ ਕਰਦਾ ਹੈ ਅਤੇ ਬੀਤੀ ਦੇਰ ਸ਼ਾਮ ਇਕ ਹੋਰ ਪ੍ਰਵਾਸੀ ਮਜ਼ਦੂਰ ਭੋਲਾ ਦੇ ਨਾਲ ਕੋਟਲੀ ਸੂਰਤ ਮੱਲੀ ਇਕ ਹੋਰ ਇੱਟਾਂ ਦੇ ਭੱਠੇ ਤੋਂ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ
ਜਦੋਂ ਉਹ ਆਬਾਦੀ ਅਰਲੀਭਾਨ ਮਲਕਪੁਰ ਦੇ ਨਜ਼ਦੀਕ ਪਹੁੰਚਿਆਂ ਤਾਂ ਚਾਰ ਲੁਟੇਰਿਆਂ ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਕੇ ਉਸ ਤੋਂ ਮੋਟਰਸਾਈਕਲ, ਮੋਬਾਇਲ ਅਤੇ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਮਜ਼ਦੂਰ ਭੋਲਾ ਨੇ ਮੋਟਰਸਾਈਕਲ ਭਜਾ ਕੇ ਲੈ ਜਾਣ ਦੀ ਕੋਸ਼ਿਸ ਕੀਤੀ ਤਾਂ ਲੁਟੇਰਿਆਂ ਨੇ ਪਹਿਲਾਂ ਡੰਡਿਆਂ ਨਾਲ ਭੋਲਾ ਦੀ ਮਾਰਕੁੱਟ ਕੀਤੀ ਅਤੇ ਬਾਅਦ ਵਿਚ ਚਾਕੂ ਨਾਲ ਭੋਲਾ 'ਤੇ ਹਮਲਾ ਕਰ ਦਿੱਤਾ। ਚਾਕੂ ਭੋਲਾ ਦੇ ਗਲੇ ’ਤੇ ਲੱਗਾ ਅਤੇ ਗੰਭੀਰ ਜ਼ਖ਼ਮੀ ਹੋ ਗਿਆ, ਪਰ ਅਸੀਂ ਕਿਸੇ ਤਰ੍ਹਾਂ ਉੱਥੋਂ ਆਪਣੀ ਜਾਨ ਬਚਾ ਕੇ ਭੱਜਣ ’ਚ ਸਫ਼ਲ ਹੋ ਗਏ ਅਤੇ ਭੋਲਾ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ਵੇਵ’ ਰੈੱਡ ਅਲਰਟ ਜਾਰੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।