ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਨਿਗਮ ਦਾ ਪੀਲਾ ਪੰਜਾ
Tuesday, Jun 25, 2024 - 05:44 PM (IST)
ਅੰਮ੍ਰਿਤਸਰ (ਰਮਨ)- ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਹੁਕਮਾਂ ਅਨੁਸਾਰ ਐੱਮ. ਟੀ. ਪੀ. ਵਿਭਾਗ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ। ਇਸ ਮੌਕੇ ਸੈਂਟਰਲ ਜ਼ੋਨ ਦੇ ਏ. ਟੀ. ਪੀ. ਪਰਮਜੀਤ ਦੱਤਾ, ਏ. ਟੀ. ਪੀ. ਪਰਮਿੰਦਰ ਜੀਤ ਸਿੰਘ, ਏ. ਟੀ. ਪੀ. ਵਜ਼ੀਰ ਰਾਜ, ਬਿਲਡਿੰਗ ਇੰਸਪੈਕਟਰ ਨਵਜੋਤ ਕੌਰ, ਬਿਲਡਿੰਗ ਇੰਸਪੈਕਟਰ ਮਨੀਸ਼ ਅਰੋੜਾ, ਫੀਲਡ ਸਟਾਫ਼ ਅਤੇ ਨਿਗਮ ਪੁਲਸ ਅਫਸਰ ਹਾਜ਼ਰ ਸਨ। ਏ. ਟੀ. ਪੀ. ਪਰਮਜੀਤ ਦੱਤਾ ਨੇ ਦੱਸਿਆ ਕਿ ਐੱਨ. ਆਰ. ਆਈ. ਕਮਿਸ਼ਨ ਦੇ ਹੁਕਮਾਂ ਅਨੁਸਾਰ ਰਾਮਬਾਗ ਇਲਾਕੇ ਵਿੱਚ ਕਿਸੇ ਵਿਅਕਤੀ ਵੱਲੋਂ ਇੱਕ ਐੱਨ. ਆਰ. ਆਈ. ਜ਼ਮੀਨ ’ਤੇ ਕਬਜ਼ਾ ਕਰ ਕੇ ਉਸਾਰੀ ਕੀਤੀ ਗਈ ਸੀ, ਜਿਸ ’ਤੇ ਜੇ. ਸੀ. ਬੀ. ਮਸ਼ੀਨ ਰਾਹੀਂ ਉਸ ਕੰਕਰੀਟ ਦੇ ਢਾਂਚੇ ਨੂੰ ਢਾਹ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ 'ਯੋਗਾ' ਕਰਨ ਦੀ ਘਟਨਾ ਤੋਂ ਬਾਅਦ SGPC ਸਖ਼ਤ, ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ
ਉਨ੍ਹਾਂ ਦੱਸਿਆ ਕਿ ਢਾਬ ਖਟੀਕਾ ਸਥਿਤ ਇਲਾਕੇ ਵਿਚ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਉਸ ਉਸਾਰੀ ਨੂੰ ਵੀ ਢਾਹ ਦਿੱਤਾ ਗਿਆ ਸੀ। ਇੱਥੇ ਨਿਗਮ ਟੀਮ ਦੀ ਉਸਾਰੀ ਕਰਨ ਵਾਲੇ ਲੋਕਾਂ ਨਾਲ ਕਾਫੀ ਬਹਿਸਬਾਜੀ ਵੀ ਹੋਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ. ਟੀ. ਪੀ. ਦੱਤਾ ਨੇ ਕਿਹਾ ਕਿ ਨਾਜਾਇਜ਼ ਉਸਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8