ਨੌਜਵਾਨ ਨੇ ਭੇਦਭਰੇ ਹਾਲਾਤ ’ਚ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖੁਦਕੁਸ਼ੀ

01/11/2024 3:26:38 PM

ਬਟਾਲਾ (ਬੇਰੀ, ਵਿਪਨ) : ਬਟਾਲਾ ਨੇੜਲੇ ਪਿੰਡ ਕਲੇਰ ਕਲਾਂ ਵਿਖੇ ਇਕ ਨੌਜਵਾਨ ਵੱਲੋਂ ਭੇਦਭਰੇ ਹਾਲਾਤ ’ਚ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸੇਖਵਾਂ ਦੇ ਏ. ਐੱਸ. ਆਈ. ਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਰਜਤ ਪੁੱਤਰ ਚਰਨ ਮਸੀਹ ਵਾਸੀ ਕਲੇਰ ਕਲਾਂ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 6 ਵਜੇ ਉਸ ਦਾ ਭਰਾ ਕਰਨ ਕਿਸੇ ਨਾਲ ਫੋਨ ’ਤੇ ਗੱਲ ਕਰਦਾ ਹੋਇਆ ਘਰ ਤੋਂ ਪਿੰਡ ਦੀ ਨਹਿਰ ਵੱਲ ਚੱਲਾ ਗਿਆ ਅਤੇ ਸ਼ਾਮ ਕਰੀਬ 7:46 ਵਜੇ ਉਸ ਦੇ ਭਰਾ ਕਰਨ ਨੇ ਘਰ ਫੋਨ ਕਰ ਕੇ ਦੱਸਿਆ ਕਿ ਉਸ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ ਅਤੇ ਉਲਟੀਆਂ ਆ ਰਹੀਆਂ ਹਨ।

ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਉਸ ਨੇ ਦੱਸਿਆ ਕਿ ਉਹ ਆਪਣੇ ਪਿਤਾ ਚਰਨ ਮਸੀਹ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚਿਆ ਅਤੇ ਆਪਣੇ ਭਰਾ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ, ਜਿੱਥੇ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੇ ਭਰਾ ਕਰਨ ਨੇ ਕਿਸੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾਦੀ ਹੈ। ਪੁਲਸ ਨੇ ਰਜਤ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਜ਼ੀਰਾ ਐਨਕਾਊਂਟਰ 'ਚ ਮਾਰੇ ਗਏ ਨਸ਼ਾ ਤਸਕਰਾਂ ਦੇ ਪਰਿਵਾਰਾਂ ਨੇ ਪੁਲਸ 'ਤੇ ਇਲਜ਼ਾਮ ਲਗਾ ਕੀਤੇ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News