ਨੌਜਵਾਨ ਨੇ ਭੇਤਭਰੇ ਹਾਲਾਤ ’ਚ ਕੀਤੀ ਖੁਦਕੁਸ਼ੀ

02/09/2024 5:50:12 PM

ਬਟਾਲਾ (ਬੇਰੀ, ਸਾਹਿਲ, ਖੋਖਰ) : ਬਟਾਲਾ ਦੇ ਸ਼ਾਸਤਰੀ ਨਗਰ ਸਥਿਤ ਪਾਰਕ ’ਚ ਇਕ ਨੌਜਵਾਨ ਵੱਲੋਂ ਭੇਤਭਰੇ ਹਾਲਾਤ ’ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਪਾਰਕ ’ਚ ਸੈਰ ਕਰਨ ਆਏ ਲੋਕਾਂ ਨੇ ਦਰਖੱਤ ਨਾਲ ਨੌਜਵਾਨ ਦੀ ਲਟਕਦੀ ਹੋਈ ਲਾਸ਼ ਦੇਖੀ, ਜਿਸ ਤੋਂ ਬਾਅਦ ਲੋਕਾਂ ਨੇ ਇਸ ਸਬੰਧੀ ਬੱਸ ਸਟੈਂਡ ਚੌਕੀ ਦੀ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ

ਇਸ ਸਬੰਧੀ ਬੱਸ ਸਟੈਂਡ ਚੌਕੀ ਦੇ ਇੰਚਾਰਜ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਲੋਕਾਂ ਨੇ ਸੂਚਨਾ ਦਿੱਤੀ ਕਿ ਸ਼ਾਸਤਰੀ ਨਗਰ ਸਥਿਤ ਪਾਰਕ ’ਚ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਸ ਪਾਰਟੀ ਸਮੇਤ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਨੌਜਵਾਨ ਦੇ ਪਜਾਮੇ ਦੀ ਜੇਬ ’ਚੋਂ ਉਸ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ, ਜਿਸ ਦੀ ਪਛਾਣ ਧਰਮਿੰਦਰ ਮਸੀਹ (27) ਵਾਸੀ ਪ੍ਰੇਮ ਨਗਰ ਕਾਲੋਨੀ ਗੁਰਦਾਸਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਉਨ੍ਹਾਂ ਦੱਸਿਆ ਕਿ ਕਾਲੋਨੀ ਵਾਸੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਪਾਰਕ ’ਚ ਘੁੰਮਦੇ ਹੋਏ ਵੀ ਦੇਖਿਆ ਗਿਆ ਸੀ, ਜਿਸ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਨੇ ਨੌਜਵਾਨ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਜਾਂਚ ’ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News