ਨਿਊਜ਼ੀਲੈਂਡ ਤੋਂ ਆਈ ਦੁਖਦ ਖ਼ਬਰ, ਰਾਤੀ ਸੁੱਤਾ ਫਿਰ ਨਾ ਉੱਠਿਆ ਵਡਾਲਾ ਬਾਂਗਰ ਦਾ ਕੰਵਰਜੀਤ
Monday, Jul 03, 2023 - 11:10 AM (IST)
![](https://static.jagbani.com/multimedia/2023_7image_10_47_526455357yycopy.jpg)
ਕਲਾਨੌਰ (ਮਨਮੋਹਨ)- ਸਰਹੱਦੀ ਬਲਾਕ ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਨੌਜਵਾਨ ਕੰਵਰਜੀਤ ਸਿੰਘ (24) ਪੁੱਤਰ ਮਲੂਕ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਨਿਊਜ਼ੀਲੈਂਡ ਵਿਖੇ ਗਿਆ ਹੋਇਆ ਸੀ, ਦੀ ਅਚਾਨਕ ਮੌਤ ਹੋਣ ਦਾ ਦੁੱਖ ਭਰਿਆ ਸਮਾਚਾਰ ਮਿਲਣ ’ਤੇ ਪਰਿਵਾਰ ਅਤੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨਾਂ ਨੇ ਚਲਾਈਆਂ ਗੋਲੀਆਂ ਤੇ ਬੋਤਲਾਂ, ਲਹੂ ਲੁਹਾਣ ਕਰ ਦਿੱਤੀ ਔਰਤ
ਇਸ ਸਬੰਧੀ ਮ੍ਰਿਤਕ ਕੰਵਲਜੀਤ ਸਿੰਘ ਦੇ ਜੀਜਾ ਸਰਪੰਚ ਮੇਜਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੀ ਸਵੇਰੇ ਤੜਕਸਾਰ ਕੰਵਲਜੀਤ ਸਿੰਘ ਦੇ ਦੋਸਤ ਮਾਨਵਵੀਰ ਸਿੰਘ ਭੁੱਲਰ ਨੇ ਫੋਨ ’ਤੇ ਕੰਵਲਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਨੂੰ ਦੱਸਿਆ ਕਿ ਕੰਵਲਜੀਤ ਦੀ ਮੌਤ ਹੋ ਗਈ ਹੈ। ਉਸਨੇ ਦੱਸਿਆ ਕਿ ਕੰਵਲਜੀਤ ਰੋਜ਼ਾਨਾਂ 5 ਵਜੇ ਆਪਣੀ ਡਿਊਟੀ ’ਤੇ ਚਲਾ ਜਾਂਦਾ ਸੀ ਅਤੇ ਜਦੋਂ 6 ਵਜੇ ਦੇ ਕਰੀਬ ਵੇਖਿਆ ਤਾਂ ਉਸ ਦੀ ਗੱਡੀ ਘਰ ਦੇ ਬਾਹਰ ਖੜ੍ਹੀ ਹੈ। ਉਪਰੰਤ ਜਦੋਂ ਉਹ ਕੰਵਲਜੀਤ ਸਿੰਘ ਦੇ ਕਮਰੇ ਵਿਚ ਗਏ ਤਾਂ ਉਨ੍ਹਾਂ ਵੇਖਿਆ ਕਿ ਉਹ ਬਿਸਤਰੇ ’ਚ ਬੇਹੋਸ਼ ਪਿਆ ਹੋਇਆ ਸੀ। ਇਸ ਸਬੰਧੀ ਉਨ੍ਹਾਂ ਐਂਬੂਲੈਂਸ ਨੂੰ ਫੋਨ ਕੀਤਾ ਤਾਂ ਡਾਕਟਰਾਂ ਵੱਲੋਂ ਜਦੋਂ ਕੰਵਲਜੀਤ ਦਾ ਚੈੱਕਅਪ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ
ਮੇਜਰ ਸਿੰਘ ਨੇ ਦੱਸਿਆ ਕਿ ਕੰਵਲਜੀਤ ਸਿੰਘ 6 ਸਾਲ ਪਹਿਲਾਂ ਨਿਊਜ਼ੀਲੈਂਡ ’ਚ ਸਟੱਡੀ ਵੀਜ਼ੇ ’ਤੇ ਗਿਆ ਹੋਇਆ ਸੀ ਅਤੇ ਕਰੀਬ ਇਕ ਸਾਲ ਪਹਿਲਾਂ ਹੀ ਉਸਨੂੰ ਪੀ. ਆਰ. ਮਿਲੀ ਸੀ। ਕੰਵਲਜੀਤ ਨੇ ਜਨਵਰੀ ਮਹੀਨੇ ਵਤਨ ਪਰਤਣਾ ਸੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।