ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ
Monday, Jun 17, 2024 - 04:58 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਸੰਘੋਰ ਦੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਨੌਜਵਾਨ ਦੀ ਮਾਤਾ ਕੁਲਦੀਪ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਸੰਘੋਰ ਨੇ ਦੱਸਿਆ ਕਿ ਮੇਰਾ ਮੁੰਡਾ ਜਸ਼ਨਪ੍ਰੀਤ ਸਿੰਘ(18) ਜੋ ਬਾਰਵੀਂ ਕਲਾਸ ਵਿੱਚ ਪੜ੍ਹਦਾ ਸੀ ਸਾਡੇ ਨੇੜਲੇ ਪਿੰਡ ਦੇ ਹੀ ਕੁਝ ਮੁੰਡਿਆਂ ਨਾਲ ਉਸਦਾ ਵੋਟਾਂ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋਇਆ ਸੀ, ਜਿਸ ਤੋਂ ਕੁਝ ਦਿਨਾਂ ਬਾਅਦ ਉਹਨਾਂ ਮੁੰਡਿਆਂ ਵੱਲੋਂ ਦੁਬਾਰਾ ਉਸ ਨੂੰ ਜਾਨੋਂ ਮਾਰਨ ਧਮਕੀਆਂ ਦਿੱਤੀਆਂ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ, ਮਾਂ ਦੀ ਮੌਤ
ਉਨ੍ਹਾਂ ਦੱਸਿਆ ਇਸ ਸਭ ਤੋਂ ਬਾਅਦ ਮੇਰੇ ਪੁੱਤ ਨੇ ਇਨ੍ਹਾਂ ਨੌਜਵਾਨਾਂ ਤੋਂ ਦੁਖੀ ਹੋ ਕੇ ਖੇਤਾਂ ਵਾਲੀ ਮੋਟਰ 'ਤੇ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਮੈਨੂੰ ਘਰ ਫੋਨ ਕੀਤਾ ਕਿ ਮੇਰੇ ਪੇਟ ਵਿੱਚ ਦਰਦ ਹੋ ਰਹੀ ਹੈ। ਇਸ ਤੋਂ ਬਾਅਦ ਉਹ ਤਰੁੰਤ ਮੋਟਰ 'ਤੇ ਪਹੁੰਚੇ ਅਤੇ ਜਸ਼ਨਪ੍ਰੀਤ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਿੱਥੇ ਜ਼ਿੰਦਗੀ ਮੌਤ ਦੀ ਲੜਾਈ ਲੜਦੇ ਹੋਏ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ
ਪੁਲਸ ਨੇ ਸਾਰੀ ਜਾਂਚ ਪੜਤਾਲ ਕਰਨ ਉਪਰੰਤ ਮ੍ਰਿਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਜੋਬਨਪ੍ਰੀਤ ਸਿੰਘ ਪੁੱਤਰ ਜਿੰਦਰ ਸਿੰਘ ਵਾਸੀ ਖੁਸ਼ੀਪੁਰ, ਬੰਟੀ ਪੁੱਤਰ ਪਿਆਰਾ ਸਿੰਘ ਵਾਸੀ ਚੱਕਰਾਜਾ , ਲਾਡੀ ਪੁੱਤਰ ਬੀਰਾ ਵਾਸੀ ਚੱਕਰਾਜਾ ਅਤੇ ਹਰਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਚੱਕਰਾਜਾ ਖ਼ਿਲਾਫ਼ ਧਾਰਾ 306, 506 ਅਤੇ ਆਈ. ਪੀ. ਸੀ. ਐਕਟ 34 ਤਹਿਤ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਬੰਟੀ ਪੁੱਤਰ ਪਿਆਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8