ਨੌਜਵਾਨ ਨੇ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ

07/13/2020 1:44:44 AM

ਤਰਨਤਾਰਨ, (ਰਮਨ ਚਾਵਲਾ)- ਸ਼ਨੀਵਾਰ ਰਾਤ ਇਕ ਨੌਜਵਾਨ ਵੱਲੋਂ ਫਾਹਾ ਲੈ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਵੱਲੋਂ ਧਾਰਾ 174 ਦੀ ਕਾਰਵਾਈ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 ਜਾਣਕਾਰੀ ਅਨੁਸਾਰ ਰਾਜਬੀਰ ਸਿੰਘ (30) ਪੁੱਤਰ ਮੇਵਾ ਸਿੰਘ ਵਾਸੀ ਗੁਰੂ ਕਾ ਖੂਹ ਨੇ ਆਪਣੇ ਘਰ ਅੰਦਰ ਸ਼ਨੀਵਾਰ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਸਬੰਧੀ ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਬੱਲ ਨੇ ਲਾਸ਼ ਨੂੰ ਕਬਜ਼ੇ ’ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਸੁੱਚਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਕੋਈ ਵੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜਦੇ ਹੋਏ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News