ਬਟਾਲਾ 'ਚ ਸ਼ਰੇਆਮ ਗੁੰਡਾਗਦੀ, ਅਣਪਛਾਤੇ ਹਥਿਆਰਬੰਦਾਂ ਨੇ ਨੌਜਵਾਨ ਸਣੇ ਗੱਡੀਆਂ ਦੀ ਕੀਤੀ ਭੰਨਤੋੜ

Saturday, Oct 07, 2023 - 06:27 PM (IST)

ਬਟਾਲਾ 'ਚ ਸ਼ਰੇਆਮ ਗੁੰਡਾਗਦੀ, ਅਣਪਛਾਤੇ ਹਥਿਆਰਬੰਦਾਂ ਨੇ ਨੌਜਵਾਨ ਸਣੇ ਗੱਡੀਆਂ ਦੀ ਕੀਤੀ ਭੰਨਤੋੜ

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਦੇ ਮੀਆਂ ਮੁਹੱਲੇ 'ਚ ਦਿਨ-ਦਿਹਾੜੇ ਉਸ ਵੇਲੇ ਦਹਿਸ਼ਤ ਭਰਿਆ ਮਾਹੌਲ ਬਣ ਗਿਆ, ਜਦੋਂ ਹਤਿਆਰਬੰਦ ਨੌਜਵਾਨਾਂ ਦਾ ਇਕ ਟੋਲਾ ਗੱਡੀਆਂ ਦੀ ਭੰਨਤੋੜ ਕਰਦੇ ਹੋਏ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਇਤਲਾਹ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ-  ਜਾਣੋ ਕੌਣ ਹੈ ਇਜ਼ਰਾਈਲ ਨੂੰ ਦਹਿਲਾਉਣ ਵਾਲਾ ਸੰਗਠਨ ਹਮਾਸ, ਜਿਸ ਨੇ ਦਾਗੇ 5000 ਰਾਕੇਟ

PunjabKesari

ਚਸ਼ਮਦੀਦ ਦੁਕਾਨਦਾਰ 'ਤੇ ਰਾਹਗੀਰ ਨੇ ਦੱਸਿਆ ਕਿ ਤੇਜ਼ਧਾਰ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਦੇ ਇਕ ਟੋਲੇ ਨੇ ਇਕ ਨੌਜਵਾਨ ਦੀ ਕੁੱਟਮਾਰ ਕਰਦੇ ਹੋਏ ਸਫ਼ਾਰੀ ਗੱਡੀ ਸਮੇਤ ਇਕ ਛੋਟਾ ਹਾਥੀ ਗੱਡੀ ਤੇ ਇਕ ਮੋਟਰਸਾਈਕਲ ਦੀ ਭੰਨਤੋੜ  ਕੀਤੀ । ਜਿਸ ਤੋਂ ਬਾਅਦ ਮੌਕੇ 'ਤੇ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ । 

PunjabKesari

ਇਹ ਵੀ ਪੜ੍ਹੋ- ਸੁਨਿਆਰੇ ਦੀ ਕੋਠੀ ਦੇ ਬਾਹਰ ਅਣਪਛਾਤਿਆਂ ਵਲੋਂ ਫਾਇਰਿੰਗ, ਗੈਂਗਸਟਰ ਹੈਰੀ ਦੇ ਨਾਂ 'ਤੇ ਕੀਤੀ ਜਾ ਰਹੀ ਫਿਰੌਤੀ ਦੀ ਮੰਗ

ਇਸ ਘਟਨਾ ਨੂੰ ਲੈ ਕੇ ਬਟਾਲਾ ਪੁਲਸ ਦੇ ਡੀ. ਐੱਸ. ਪੀ. ਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਪੁਲਸ ਟੀਮ ਮੌਕੇ 'ਤੇ ਭੇਜੀ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤਫਤੀਸ਼ੀ ਦੌਰਾਨ ਜੋ ਕੁਝ ਸਾਹਮਣੇ ਆਵੇਗਾ ਉਸੇ ਦੇ ਹਿਸਾਬ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News