ਸ਼ਰਾਬੀ ਹਾਲਾਤ 'ਚ ਨੌਜਵਾਨਾਂ ਨੇ 'ਆਪ' ਆਗੂ 'ਤੇ ਡਾਂਗਾ, ਇੱਟਾਂ-ਰੋੜਿਆਂ ਨਾਲ ਕੀਤਾ ਹਮਲਾ, ਘਟਨਾ cctv 'ਚ ਕੈਦ
Monday, Aug 19, 2024 - 12:53 AM (IST)

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਪੁਲਸ ਅਧੀਨ ਪੈਂਦੇ ਕਸਬਾ ਫਤਿਹਗੜ੍ਹ ਚੂੜੀਆਂ ਦੀ ਮੱਛੀ ਮਾਰਕੀਟ ਨਜ਼ਦੀਕ ਬੀਤੀ ਦੇਰ ਰਾਤ ਕੁਝ ਸ਼ਰਾਬੀ ਨੌਜਵਾਨਾਂ ਵਲੋਂ ਮਾਮੂਲੀ ਗੱਲਬਾਤ ਨੂੰ ਲੈ ਕੇ 'ਆਪ' ਆਗੂ ਕੁਲਦੀਪ ਸਿੰਘ ਦੀ ਇਲਕਟ੍ਰੋਨਿਕ ਦੀ ਦੁਕਾਨ 'ਤੇ ਪਹੁੰਚ ਕੇ ਡਾਂਗਾ ਇੱਟੇ-ਰੋੜਿਆ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਆਪ ਆਗੂ ਦਾ ਭਰਾ ਅਤੇ ਮਾਂ ਜ਼ਖ਼ਮੀ ਹੋ ਗਏ ।
ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ
ਇਸ ਹਮਲੇ ਦੀ cctv ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਕੁਝ ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਪੁਲਸ ਵੀ ਹਰਕਤ ਵਿਚ ਆਈ ਅਤੇ ਹਮਲਾਵਰ ਨੌਜਵਾਨਾਂ 'ਚੋਂ ਚਾਰ ਨੌਜਵਾਨਾਂ ਨੂੰ ਕਾਬੂ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੂਜੇ ਪਾਸੇ 'ਆਪ' ਆਗੂ ਕੁਲਦੀਪ ਸਿੰਘ ਵਲੋਂ ਜ਼ਖਮੀ ਭਰਾ ਤੇ ਮਾਂ ਲਈ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਪੁਲਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ-ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8