ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਜ਼ਬੂਰ ਕਰਨ ਵਾਲੇ ਦੋ ਖ਼ਿਲਾਫ਼ ਮਾਮਲਾ ਦਰਜ
Friday, Jun 21, 2024 - 02:15 PM (IST)
ਅੰਮ੍ਰਿਤਸਰ (ਸੰਜੀਵ)-ਜੇਲ੍ਹ ਤੋਂ ਬਾਹਰ ਆਏ ਸੋਨੂੰ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਜਿਸ ਸਬੰਧੀ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਉਸ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ਵਿਚ ਸਾਥੀ ਅਤੇ ਉਸ ਦੇ ਸਾਥੀ ਰਾਜਾ ਉਰਫ਼ ਚੂਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਤੋਤਾ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਸੋਨੂੰ ਸਿੰਘ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਬੀਤੀ ਸਵੇਰੇ 11 ਵਜੇ ਦੇ ਕਰੀਬ ਦੋਵੇਂ ਮੁਲਜ਼ਮ ਉਸ ਨੂੰ ਗਲੀ ਦੇ ਬਾਹਰ ਲੈ ਗਏ ਜਿੱਥੇ ਉਨ੍ਹਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ
ਘਰ ਆ ਕੇ ਉਸ ਦੇ ਮੁੰਡੇ ਸੋਨੂੰ ਨੇ ਦੱਸਿਆ ਕਿ ਮੁਲਜ਼ਮਾਂ ਨੇ ਜੇਲ੍ਹ ਵਿਚ ਵੀ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਅੱਜ ਉਨ੍ਹਾਂ ਨੇ ਉਸ ਦੀ ਗਲੀ ਦੇ ਬਾਹਰ ਕੁੱਟਮਾਰ ਕੀਤੀ ਹੈ ਅਤੇ ਧਮਕੀਆਂ ਦੇ ਰਹੇ ਹਨ ਕਿ ਉਹ ਉਸ ਨੂੰ ਜਿਉਂਦਾ ਨਹੀਂ ਛੱਡਣਗੇ। ਇਸ ਤੋਂ ਬਾਅਦ ਉਸ ਦਾ ਮੁੰਡਾ ਆਪਣੇ ਕਮਰੇ ਵਿਚ ਚਲਾ ਗਿਆ। ਰਾਤ ਕਰੀਬ 12 ਵਜੇ ਜਦੋਂ ਉਹ ਆਪਣੇ ਕਮਰੇ ਵਿਚ ਗਿਆ ਤਾਂ ਦੇਖਿਆ ਕਿ ਸੋਨੂੰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਪੁਲਸ ਨੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8