ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਫੇਸਬੁੱਕ ਪੋਸਟ ਸਾਂਝੀ ਕਰ ਦੱਸਿਆ ਕਾਰਨ

Friday, Jul 19, 2024 - 06:28 PM (IST)

ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਫੇਸਬੁੱਕ ਪੋਸਟ ਸਾਂਝੀ ਕਰ ਦੱਸਿਆ ਕਾਰਨ

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਵੱਲੋਂ ਆਪਣੀ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਨੌਜਵਾਨ ਵੱਲੋਂ ਇਸ ਖੌਫ਼ਨਾਕ ਕਦਮ ਚੁਕਣ ਤੋਂ ਪਹਿਲਾਂ  ਆਪਣੀ ਫੇਸਬੁੱਕ 'ਤੇ ਪੋਸਟ ਵੀ ਪਾਈ ਗਈ । ਜਿਸ 'ਚ ਉਸ ਨੇ ਆਪਣੀ ਮੌਤ ਦਾ ਕਾਰਨ ਆਪਣੇ ਸਹੁਰੇ ਪਰਿਵਾਰ ਨੂੰ ਦੱਸਿਆ ਅਤੇ ਜ਼ਹਿਰੀਲੀ ਵਸਤੂ ਨਿਗਲ ਲਈ। ਉਥੇ ਹੀ ਪਰਿਵਾਰ ਵੱਲੋਂ ਗੁਰਪ੍ਰੀਤ ਨੂੰ ਗੰਭੀਰ ਹਾਲਾਤ 'ਚ ਹਪਸਤਾਲ ਇਲਾਜ ਲਈ ਲਿਆਂਦਾ ਗਿਆ ਜਦਕਿ ਉਸਦੀ ਇਲਾਜ ਦੌਰਾਨ ਮੌਤ ਹੋ ਗਈ। 

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ

ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਅਵਤਾਰ ਸਿੰਘ ਅਤੇ ਮਾਂ ਪਰਮਿੰਦਰ ਕੌਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਵਿਆਹ 2012 'ਚ ਹੋਇਆ ਸੀ ਅਤੇ ਉਸਦੀ ਇਕ ਧੀ ਵੀ ਹੈ ਜਦਕਿ ਇਹਨਾਂ ਦੋਵਾਂ ਪਤੀ-ਪਤਨੀ 'ਚ ਕੁਝ ਮਨ ਮੁਟਾਵ ਹੋਇਆ ਅਤੇ ਹੁਣ ਕਰੀਬ 3 ਸਾਲ ਤੋਂ ਪਤਨੀ ਪੇਕੇ ਹੀ ਰਹਿੰਦੀ ਸੀ ਅਤੇ ਗੁਰਪ੍ਰੀਤ ਨੂੰ ਉਸਦੀ ਧੀ ਨਾਲ ਵੀ ਨਹੀਂ ਸੀ ਮਿਲਣ ਦਿੰਦੀ ਅਤੇ ਕੇਸ ਵੀ ਚੱਲ ਰਹੇ ਸੀ  ਜਿਸ ਕਾਰਨ ਗੁਰਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ। 

PunjabKesari

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ 2 ਨਵੇਂ ਗ੍ਰੰਥੀ ਸਿੰਘਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਨਸੀਹਤ

ਉਨ੍ਹਾਂ ਦੱਸਿਆ ਕਿ ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਇਸ ਸਭ ਤੋਂ ਪਹਿਲਾਂ ਆਪਣੀ ਫੇਸਬੁੱਕ 'ਤੇ ਵੀ ਪੋਸਟ ਪਾਈ ਜਿਸ 'ਚ ਉਸਨੇ ਆਪਣੀ ਖੁਦਕੁਸ਼ੀ ਦੇ ਜ਼ਿੰਮੇਵਾਰ ਆਪਣੇ ਸਹੁਰੇ ਪਰਿਵਾਰ ਨੂੰ ਦੱਸਿਆ ਹੈ । ਉਧਰ ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ । 

ਇਹ ਵੀ ਪੜ੍ਹੋ-  ਦੋਸਤਾਂ ਨਾਲ ਜਨਮਦਿਨ ਦੀ ਪਾਰਟੀ 'ਤੇ ਗਏ ਨੌਜਵਾਨ ਨਾਲ ਹੋ ਗਈ ਅਣਹੋਣੀ, ਭੇਤਭਰੀ ਹਾਲਤ 'ਚ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News