ਦੋਸਤਾਂ ਨਾਲ ਜਨਮਦਿਨ ਦੀ ਪਾਰਟੀ 'ਤੇ ਗਏ ਨੌਜਵਾਨ ਨਾਲ ਹੋ ਗਈ ਅਣਹੋਣੀ, ਭੇਤਭਰੀ ਹਾਲਤ 'ਚ ਮਿਲੀ ਲਾਸ਼
Thursday, Jul 18, 2024 - 08:55 PM (IST)

ਗੁਰੂ ਕਾ ਬਾਗ (ਭੱਟੀ)- ਬੀਤੀ ਰਾਤ ਪੁਲਸ ਥਾਣਾ ਝੰਡੇਰ ਦੇ ਅਧੀਨ ਆਉਂਦੇ ਪਿੰਡ ਮਾਛੀਨੰਗਲ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅਲਫੋਂਸ ਮਸੀਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਆਸ਼ੂ (25) ਬੀਤੀ ਸ਼ਾਮ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਮਨਾਉਣ ਲਈ ਫਤਿਹਗੜ੍ਹ ਚੂੜੀਆਂ ਗਿਆ ਸੀ ਤੇ ਰਾਤ 9 ਕੁ ਵਜੇ ਦੇ ਕਰੀਬ ਉਸ ਨਾਲ ਮੋਬਾਇਲ 'ਤੇ ਗੱਲ ਹੋਈ ਤਾਂ ਉਸਨੇ ਕਿਹਾ ਮੈਂ ਇਥੋਂ ਤੁਰ ਪਿਆ ਹਾਂ ਤੇ ਜਲਦੀ ਘਰ ਪਹੁੰਚ ਜਾਵਾਂਗਾ।
ਇਹ ਵੀ ਪੜ੍ਹੋ- ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼
ਇਸ ਤੋਂ ਬਾਅਦ ਉਹ ਘਰ ਨਹੀਂ ਪਹੁੰਚਿਆ ਅਤੇ ਬਾਰ-ਬਾਰ ਫੋਨ ਲਾਉਣ 'ਤੇ ਜਦੋਂ ਉਸਦਾ ਫੋਨ ਨਾ ਲੱਗਾ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ । ਰਾਤ 11 ਕੁ ਵਜੇ ਦੇ ਕਰੀਬ ਭਾਲ ਕਰਦੇ ਉਹਨਾਂ ਨੂੰ ਪਿੰਡ ਪੁਤਲੀ ਦੇ ਨੇੜਿਓਂ ਲਾਸ਼ ਮਿਲੀ ਜਿਸ 'ਤੇ ਪਰਿਵਾਰਿਕ ਮੈਂਬਰਾਂ ਵੱਲੋਂ ਉਸ ਨੂੰ ਚੁੱਕ ਕੇ ਆਪਣੇ ਘਰ ਲਿਆਂਦਾ ਗਿਆ ਅਤੇ ਦਿਨ ਵੇਲੇ ਥਾਣਾ ਝੰਡੇਰ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਸਾਡੇ ਪੁੱਤ ਨੂੰ ਕਿਸੇ ਸਾਜਿਸ਼ ਦੇ ਅਧੀਨ ਕਤਲ ਕੀਤਾ ਗਿਆ ਜਿਸ ਸਬੰਧੀ ਉਹ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਨ।
ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ
ਉਧਰ ਮੌਕੇ 'ਤੇ ਪਹੁੰਚੇ ਪੁਲਸ ਥਾਣਾ ਝੰਡੇਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਵੇਖਣ 'ਤੇ ਐਕਸੀਡੈਂਟ ਦਾ ਮਾਮਲਾ ਲਗਦਾ ਹੈ ਫਿਰ ਵੀ ਪੁਲਸ ਵੱਲੋਂ ਇਸ ਮਾਮਲੇ ਦੀ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸਦੇ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8