ਨਸ਼ਾ ਵੇਚਣ ਤੋਂ ਇਨਕਾਰ ਕਰਨ ’ਤੇ ਨੌਜਵਾਨ ਦੀ ਕੀਤੀ ਕੁੱਟਮਾਰ

Monday, Nov 04, 2024 - 05:39 PM (IST)

ਨਸ਼ਾ ਵੇਚਣ ਤੋਂ ਇਨਕਾਰ ਕਰਨ ’ਤੇ ਨੌਜਵਾਨ ਦੀ ਕੀਤੀ ਕੁੱਟਮਾਰ

ਬਟਾਲਾ (ਸਾਹਿਲ)- ਬੀਤੀ ਸ਼ਾਮ ਸਥਾਨਕ ਗਾਂਧੀ ਕੈਂਪ ਵਿਖੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਨੌਜਵਾਨ ਅਭਿਸ਼ੇਕ ਪੁੱਤਰ ਰਾਕੇਸ਼ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਗਾਂਧੀ ਕੈਂਪ ਦੇ ਕੁਝ ਨੌਜਵਾਨ ਮੈਨੂੰ ਨਸ਼ਾ ਵੇਚਣ ਲਈ ਕਹਿੰਦੇ ਸੀ ਤਾਂ ਜਦੋਂ ਮੈਂ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕਰਦਿਆਂ ਸੱਟਾਂ ਮਾਰ ਕੇ ਮੈਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਉਪਰੰਤ ਪਰਿਵਾਰ ਵਾਲਿਆਂ ਨੇ ਮੈਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ। ਇਸ ਸਬੰਧੀ ਪੁਲਸ ਚੌਕੀ ਸਿੰਬਲ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਪਹੁੰਚੇ CM ਮਾਨ, ਵਿਰੋਧੀਆਂ ਦੇ ਵਿੰਨ੍ਹੇ ਨਿਸ਼ਾਨੇ

ਓਧਰ, ਜਦੋਂ ਪੁਲਸ ਚੌਕੀ ਸਿੰਬਲ ਬਟਾਲਾ ਦੇ ਏ. ਐੱਸ. ਆਈ. ਦਲਜੀਤ ਸਿੰਘ ਅਤੇ ਹੌਲਦਾਰ ਸੰਦੀਪ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਗਾਂਧੀ ਕੈਂਪ ਦੋ ਧਿਰਾਂ ਦਾ ਝਗੜਾ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News