ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਜ਼ਖ਼ਮੀ

Thursday, Jul 11, 2024 - 02:14 PM (IST)

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਜ਼ਖ਼ਮੀ

ਬਟਾਲਾ (ਸਾਹਿਲ)- ਬੀਤੀ ਰਾਤ ਬਟਾਲਾ-ਕਾਦੀਆਂ ਰੋਡ ’ਤੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਮਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗ੍ਰੰਥਗੜ੍ਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਇਹ ਕਸਬਾ ਵਡਾਲਾ ਗ੍ਰੰਥੀਆਂ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨਾਲ ਅਚਾਨਕ ਇਸਦਾ ਮੋਟਰਸਾਈਕਲ ਜਾ ਟਕਰਾਇਆ, ਜਿਸ ਸਿੱਟੇ ਵਜੋਂ ਇਹ ਜ਼ਖ਼ਮੀ ਹੋ ਗਿਆ। ਉਪਰੰਤ ਇਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News