ਸੇਵਾ ਕੇਂਦਰ ’ਚੋਂ ਸਾਮਾਨ ਚੋਰੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ
Friday, Aug 23, 2024 - 06:05 PM (IST)

ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ)-ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਡੀ. ਐੱਸ. ਪੀ. ਹਰਕ੍ਰਿਸ਼ਨ ਸਿੰਘ ਅਤੇ ਥਾਣਾ ਮੁਖੀ ਬਿਕਰਮ ਸਿੰਘ ਨੇ ਮੀਟਿੰਗ ਦੌਰਾਨ ਕਿਹਾ ਕਿ ਪਿਛਲੇ ਦਿਨੀਂ ਸੇਵਾ ਕੇਂਦਰ ਸ੍ਰੀ ਹਰਗੋਬਿੰਦਪੁਰ ਤੋਂ ਯੂ. ਐੱਸ. ਬੀ. ਦੀਆਂ 8 ਬੈਟਰੀਆਂ ਚੋਰੀ ਹੋ ਗਈਆਂ ਸਨ ਅਤੇ ਟੋਕਨ ਮਸ਼ੀਨ ਨਾਲ ਵੀ ਭੰਨ-ਤੋੜ ਕੀਤੀ ਗਈ ਸੀ।
ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ
ਇਸ ਦੌਰਾਨ ਐੱਸ. ਐੱਸ. ਪੀ. ਬਟਾਲਾ ਦੀਆਂ ਸਖਤ ਹਦਾਇਤਾਂ ’ਤੇ ਚਲਦਿਆਂ ਉਨ੍ਹਾਂ ਨੇ ਇਸ ਚੋਰੀ ਦੇ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਟੀਮ ਦਾ ਗਠਨ ਕੀਤਾ, ਜਿਸ ’ਤੇ 24 ਘੰਟਿਆਂ ਅੰਦਰ ਨੌਜਵਾਨ ਸਾਹਿਲ ਪੁੱਤਰ ਗੱਜਣ ਵਾਸੀ ਸ੍ਰੀ ਹਰਗੋਬਿੰਦਪੁਰ ਨੂੰ ਗ੍ਰਿਫਤਾਰ ਕਰ ਕੇ ਚੋਰੀ ਦਾ ਸਾਮਾਨ ਬਰਾਮਦ ਕਰ ਲਿਆ ਹੈ ਅਤੇ ਇਸ ਖ਼ਿਲਾਫ਼ ਉਪਰੋਕਤ ਥਾਣੇ ’ਚ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8