ਕਿਸਾਨ ਅੰਦੋਲਨ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਦੌੜ ਕੇ ਦਿੱਲੀ ਪਹੁੰਚੇਗਾ ਨੌਜਵਾਨ

04/28/2021 2:55:29 PM

ਡੇਰਾ ਬਾਬਾ ਨਾਨਕ (ਵਤਨ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਤ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖਿਲਾਫ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਪੱਕੇ ਮੋਰਚੇ ਲਾ ਕੇ ਬੈਠੇ ਹੋਏ ਹਨ ਅਤੇ ਇਸ ਅੰਦੋਲਨ ਵਿਚ ਹਿੱਸਾ ਪਾਉਣ ਲਈ ਅਤੇ ਲੋਕਾਂ ਨੂੰ ਕਿਸਾਨੀ ਅੰਦੋਲਨ ਪ੍ਰਤੀ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦਾ ਗੁਰਵਿੰਦਰ ਸਿੰਘ ਅੱਜ ਕਸਬੇ ਦੇ ਨਾਲ ਲੱਗਦੇ ਪਿੰਡ ਅਗਵਾਨ ਦੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਤੋਂ ਦਿੱਲੀ ਵੱਲ ਨੂੰ ਪੈਦਲ ਦੌੜ ਪਿਆ । ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ, ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ ਵਾਲੇ, ‘ਆਪ’ ਦੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਕਿਸਾਨ ਆਗੂ ਕੰਵਲਜੀਤ ਸਿੰਘ ਖੁਸ਼ਹਾਲਪੁਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨੌਜਵਾਨ ਦਾ ਹੌਸਲਾ ਵਧਾਇਆ।

 ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ : ਅਨਾਜ ਮੰਡੀਆਂ ’ਚ ਵਧੀਆ ਖਰੀਦ ਪ੍ਰਬੰਧਾਂ ਕਾਰਨ ਕਿਸਾਨਾਂ ’ਚ ਖੁਸ਼ੀ ਦੀ ਲਹਿਰ

PunjabKesari

ਨੌਜਵਾਨ ਗੁਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਪੰਜਾਬ ਦਾ ਮੁੱਖ ਕਿੱਤਾ ਕਿਸਾਨੀ ਹੈ ਅਤੇ ਜੇਕਰ ਕੇਂਦਰ ਵਲੋਂ ਕਿਸਾਨਾਂ ’ਤੇ ਥੋਪੇ ਤਿੰਨ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਪੰਜਾਬ ਸਮੇਤ ਦੇਸ਼ ਦੀ ਕਿਸਾਨੀ ਖਤਮ ਹੋ ਜਾਵੇਗੀ। ਉਸ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ ਉਹ ਦੌੜ ਕੇ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ ਅਤੇ ਇਸ ਅੰਦੋਲਨ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਉਤਸ਼ਾਹਿਤ ਕਰਨਾ ਚਾਹੁੰਦਾ ਹੈ। ਨੌਜਵਾਨ ਗੁਰਵਿੰਦਰ ਸਿੰਘ ਦੇ ਨਾਲ 6 ਮੈਂਬਰੀ ਟੀਮ ਵੀ ਇੱਕ ਗੱਡੀ ਵਿਚ ਉਸ ਦੇ ਨਾਲ ਰਹੇਗੀ ਅਤੇ ਉਹ ਹਰ ਰੋਜ 50 ਕਿਲੋਮੀਟਰ ਦਾ ਸਫਰ ਤਹਿ ਕਰੇਗਾ ਅਤੇ 11ਵੇਂ ਦਿਨ ਦਿੱਲੀ ਪਹੁੰਚ ਕੇ ਇਸ ਦੌੜ ਨੂੰ ਖਤਮ ਕਰੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਕਿਸਾਨ ਆਗੂ ਹਾਜ਼ਰ ਸਨ।


Manoj

Content Editor

Related News